LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ਹੀਦੀ ਸਮਾਧ 'ਤੇ ਨਤਮਸਤਕ ਹੋਣਗੇ CM ਭਗਵੰਤ ਮਾਨ, ਹੁਸੈਨੀਵਾਲਾ 'ਚ ਰਾਜ ਪੱਧਰੀ ਸਮਾਗਮ

23m cm maan

ਫਿਰੋਜ਼ਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਸ਼ਹੀਦ ਭਗਤ ਸਿੰਘ , ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ । ਇਸ ਮੋਕੇ ਸਮਾਧ ਨੂੰ ਬਸੰਤੀ ਰੰਗ ਦੇ ਫੁਲਾਂ ਨਾਲ ਸਜਾਇਆ ਜਾ ਰਿਹਾ ਹੈ। 

Also Read: ਸ਼ਹੀਦ-ਏ-ਆਜ਼ਮ ਦੀ ਬਰਸੀ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਕੀਤਾ ਸ਼ਹੀਦਾਂ ਨੂੰ ਯਾਦ

ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਅੱਜ ਪੰਜਾਬ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ (Shaheed Bhagat Singh), ਸੁਖਦੇਵ ਸਿੰਘ (Shaheed Sukhdev Singh) ਤੇ ਰਾਜਗੁਰੂ (Shaheed Rajguru) ਦਾ ਸ਼ਹੀਦੀ ਦਿਹਾੜਾ ਹੈ ਤੇ ਬਰਸੀ ਸਮਾਗਮ ਮਨਾਏ ਜਾਣੇ ਹਨ।

Also Read: ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।

In The Market