LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ ਸਰਕਾਰ ਨੇ ਵੈਟ ਨਾਲ ਸਬੰਧਤ 40 ਹਜਾਰ ਕੇਸ ਲਏ ਵਾਪਸ : OP ਸੋਨੀ

26 dec op soni 1

ਅੰਮਿ੍ਤਸਰ : ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਫੈਡਰੇਸਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸਨ ਵੱਲੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਰਾਜ ਪੱਧਰੀ ਕਰਵਾਏ ਗਏ ਪੰਜਾਬ ਐਕਸਪੋਰਟ ਸੰਮੇਲਨ -2021 ਮੌਕੇ ਰਾਜ ਭਰ ਵਿੱਚੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ ਅਤੇ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ CLU ਦੀ ਲੋੜ ਨੂੰ ਖ਼ਤਮ ਕਰਨਾ ਅਜਿਹੇ ਫੈਸਲੇ ਹਨ, ਜੋ ਕਿ ਕਾਰੋਬਾਰ ਨੂੰ ਵਧਾਉਣ ਲਈ ਸਦੀਆਂ ਤੱਕ ਜਾਣੇ ਜਾਂਦੇ ਰਹਿਣਗੇ। ਉਨਾਂ ਕਿਹਾ ਕਿ 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆ ਕੇ ਇੰਸਪੈਕਟਰੀ ਰਾਜ ਨੂੰ ਖਤਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ।  

Also Read : 15 ਜਨਵਰੀ ਨੂੰ SKM ਦੀ ਅਹਿਮ ਮੀਟਿੰਗ: ਕਿਸਾਨਾਂ ਦੇ ਚੋਣਾਂ ਲੜਨ ਨੂੰ ਲੈ ਕੇ ਹੋ ਸਕਦੀ ਹੈ ਚਰਚਾ

ਓ.ਪੀ. ਸੋਨੀ ਨੇ ਕਿਹਾ ਕਿ ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ, ਜਿਸਦਾ ਕਾਰੋਬਾਰੀ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮਿ੍ਰਤਸਰ ਵਿਖੇ 10 ਏਕੜ ਵਿਚ ਜਲਦੀ ਹੀ ਇਕ ਕੰਨਵੈਨਸ਼ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਬਹੁਤ ਅਸਾਨੀ ਨਾਲ ਕਰ ਸਕਣਗੇ। ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੌਤੀ  ਅਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰਾਂ ਮੁਆਫ ਕਰ ਦਿੱਤਾ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨਾਂ ਕਿਹਾ ਕਿ ਇਹ ਰਾਜ ਦੀ ਰੀੜ ਦੀ ਹੱਡੀ ਹਨ ਅਤੇ ਅਸੀਂ ਇਸ ਨੂੰ ਲਗਾਤਾਰ ਮਜਬੂਤ ਕਰਨ ਦੀ ਕੋਸਸਿ ਕਰ ਰਹੇ ਹਾਂ।  

Also Read : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾਂ ਯੋਜਨਾ

ਉਨਾਂ. ਦੱਸਿਆ ਕਿ ਮੋਹਾਲੀ ਵਿਖੇ ਫਿਲਮ ਸਿਟੀ ਵੀ ਬਣਾਈ ਜਾਵੇਗੀ।  ਓ.ਪੀ ਸੋਨੀ ਨੇ ਦੱਸਿਆ ਕਿ ਸਰਕਾਰ ਵਲੋ ਉਦਯੋਗਪਤੀਆਂ ਨੂੰ ਦਿੱਤੀਆਂ ਰਾਹਤਾ ਦੇ ਕਾਰਨ ਹੀ ਪੰਜਾਬ ਵਿਚ 1 ਲੱਖ ਕਰੋੜ ਰੁਪਏ ਦਾ ਪੂੰਜੀ  ਨਿਵੇਸ਼ ਹੋਇਆ ਹੈ।  ਓ.ਪੀ. ਸੋਨੀ ਨੇ ਦੱਸਿਆ ਕਿ ਰਾਜ ਭਰ ਦੇ ਫੋਕਲ ਪੁਆਇੰਟਾਂ ਦਾ ਵਿਕਾਸ ਕਰਨ ਲਈ 150 ਕਰੋੜ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ  ਵੱਲੋਂ ਆਪਣੀਆਂ 9 ਮੰਗਾਂ ਸਰਕਾਰ ਕੋਲ ਰੱਖੀਆਂ ਗਈਆਂ ਸਨ ਜਿੰਨਾਂ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ ਅਤੇ ਉਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕੇ ਹਨ। ਓ.ਪੀ. ਸੋਨੀ ਨੇ ਕਿਹਾ ਕਿ ਸਰਕਾਰਾਂ ਉਦਯੋਗਪਤੀ ਅਤੇ ਵਪਾਰੀਆਂ ਦੇ ਟੈਕਸ ਨਾਲ ਚੱਲਦੀਆਂ ਹਨ ਅਤੇ ਸਰਕਾਰ ਦਾ ਫਰਜ ਹੈ ਕਿ ਉਹ ਉਦਯੋਗਾਂ ਨੂੰ ਵਿਕਸਤ ਕਰੇ ਅਤੇ ਉਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ। ਸ੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਉਨਾਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਨਾਲ ਕਰਵਾ ਕੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ।

Also Read : ਖੇਤੀ ਕਾਨੂੰਨ 'ਤੇ ਨਰੇਂਦਰ ਤੋਮਰ ਦਾ U-Turn, ਕਿਹਾ-'ਸਰਕਾਰ ਦਾ ਅਜਿਹਾ ਕੋਈ ਵਿਚਾਰ ਨਹੀਂ'

ਉਨਾਂ ਦੱਸਿਆ ਕਿ ਸੂਬੇ ਭਰ ਵਿੱਚ ਕਾਂਗਰਸ ਦੇ ਰਾਜ ਸਮੇਂ ਹੀ ਉਦਯੋਗਾਂ ਦੀ ਤਰੱਕੀ ਹੋਈ ਹੈ। ਇਸ ਮੌਕੇ ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਓ.ਪੀ. ਸੋਨੀ ਵੱਲੋਂ ਫੈਡਰੇਸ਼ਨ ਵੱਲੋਂ ਬਣਾਈ ਗਈ ਕਿਤਾਬ ਨੂੰ ਰਲੀਜ ਵੀ ਕੀਤਾ। ਓ.ਪੀ. ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਰਾਜ ਅਜਿਹਾ ਪਹਿਲਾਂ ਸੂਬਾ ਬਣ ਗਿਆ ਹੈ ਜਿਥੇ ਰਾਜ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ  ਮੁਲਾਜ਼ਮਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਜਿਸ ਨਾਲ ਪੰਜਾਬ ਵਿਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫਤ ਇਲਾਜ਼ ਸਰਕਾਰੀ ਜਾਂ ਪ੍ਰਜੀਿਤ  ਪ੍ਰਾਈਵੇਟ ਹਸਪਤਾਲ ਤੋ ਕਰਵਾ ਸਕੇਗਾ।

Also Read : ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਹੋਈ ਫਾਇਰਿੰਗ, ਕੁਝ ਦਿਨ ਪਹਿਲਾਂ ਭਾਜਪਾ 'ਚ ਹੋਏ ਸੀ ਸ਼ਾਮਲ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਓ.ਪੀ. ਸੋਨੀ ਨੇ ਦੱਸਿਆ ਕਿ ਪੱਟੀ -ਮੱਖੂ ਰੇਲਵੇ ਲਈ ਜਮੀਨ ਜ਼ਲਦ ਹੀ ਰੇਲਵੇ ਵਿਭਾਗ ਨੂੰ ਸੋਪ ਦਿੱਤੀ ਜਾਵੇਗੀ ਅਤੇ ਇਸ ਲਈ 70 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।  ਉਨਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨਾਂ ਦੱਸਿਆ ਕਿ ਇਸ ਰੇਲਵੇ ਦੇ ਜੁੜਨ ਨਾਲ ਪੰਜਾਬ ਨੂੰ ਕਾਫੀ ਫਾਇਦਾ ਹੋਵੇਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਓ.ਪੀ. ਸੋਨੀ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ ਅਤੇ ਦੋਸੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪਿਛਲੇ ਦਿਨੀਂ ਜੋ ਵੀ ਘਟਨਾਵਾਂ ਹੋਈਆਂ ਹਨ ਸਰਕਾਰ ਵੱਲੋਂ ਉਸ ਤੇ ਸਖਤ ਰੁਖ ਅਪਣਾਇਆ ਜਾ ਰਿਹਾ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

In The Market