LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘੱਲੂਘਾਰਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ, ਦਿੱਤਾ ਵੱਡਾ ਬਿਆਨ

deep sidhu7

ਅੰਮ੍ਰਿਤਸਰ:  ਜੂਨ 1984 ’ਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਫ਼ੌਜੀ ਕਾਰਵਾਈ ਦੌਰਾਨ ਮਾਰੇ ਗਏ ਸਿੰਘਾਂ ਤੇ ਸਿੰਘਣੀਆਂ ਦੀ ਯਾਦ ਵਿੱਚ ‘ਘੱਲੂਘਾਰਾ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲਾਲ ਕਿਲ੍ਹਾ ਹਿੰਸਾ ਕੇਸ ਦਾ ਮੁੱਖ ਮੁਲਜ਼ਮ ਦੀਪ ਸਿੱਧੂ (Deep sidhu) ਵੀ ਦਰਬਾਰ ਸਾਹਿਬ ਪਹੁੰਚਿਆ। ਦੀਪ ਸਿੱਧੂ ਨੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਨਿਆਂ ਨਾ ਮਿਲਣ ਲਈ ਸਿਸਟਮ ਨੂੰ ਜ਼ਿੰਮੇਵਾਰ ਦੱਸਿਆ।

ਦੱਸ ਦੇਈਏ ਕਿ 6 ਜੂਨ 1984 ਨੂੰ ਹੋਏ (operation blue star)ਆਪਰੇਸ਼ਨ ਬਲੂ ਸਟਾਰ ਵਿਚ ਮਾਰੇ ਗਏ ਸਿੰਘਾ ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ ਦੀਪ ਸਿੰਧੂ ਵੱਲੋਂ ਜਿਥੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੱਥਾ ਟੇਕਿਆ ਗਿਆ ਉਥੇ ਹੀ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਗਏ। ਦੀਪ ਸਿੱਧੂ ਨੇ ਆਖਿਆ ਕਿ ਦਰਬਾਰ ਸਾਹਿਬ 'ਤੇ ਗੋਲ਼ੀਆਂ ਚੱਲੀਆਂ ਤੇ ਗੁਰੂ ਗ੍ਰੰਥ ਸਾਹਿਬ ਜ਼ਖ਼ਮੀ ਹੋਏ, ਸ਼ਹੀਦੀਆਂ ਹੋਈਆਂ, ਬੇਕਸੂਰ ਬੱਚਿਆਂ ਤੇ ਲੋਕਾਂ ਨੂੰ ਮਾਰਿਆ ਗਿਆ ਪਰ ਇਸ ਦਾ ਨਿਆਂ ਕਿਸੇ ਨੇ ਨਾ ਦਿੱਤਾ। 

ਇਹ ਵੀ ਪੜ੍ਹੋ:  ਕਾਂਗਰਸ 'ਚ ਸ਼ਾਮਲ ਹੋਏ ਖਹਿਰਾ ਤੇ ਅਕਾਲੀ ਦਲ ਦੇ ਸਪੋਕਸਮੈਨ ਡਾ ਦਲਜੀਤ ਸਿੰਘ ਚੀਮਾ ਨੇ ਕੀਤੇ ਤਿੱਖੇ ਸ਼ਬਦੀ ਹਮਲੇ

ਦੀਪ ਸਿੱਧੂ ਨੇ ਕਿਹਾ ਕਿ ਸੰਨ 1984 ਵਿੱਚ ਜੋ ਕੌਮ ਨਾਲ ਹੋਇਆ ਉਸ ਤੋਂ ਸਿੱਖਿਆ ਲੈਂਦੇ ਹੋਏ ਅੱਜ ਅਸੀਂ ਅੱਗੇ ਵੱਧ ਰਹੇ ਹਾਂ। ਉਸ ਨੇ ਇਹ ਵੀ ਕਿਹਾ ਕਿ 37 ਸਾਲ ਬਾਅਦ ਵੀ ਕੌਮ ਨੂੰ ਨਿਆਂ ਨਾ ਦਿਵਾਉਣ ਲਈ ਸਿਆਸੀ ਸਿਸਟਮ ਦੋਸ਼ੀ ਹੈ।

In The Market