LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

DGP ਪੰਜਾਬ ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

hdhdrfhdthth

ਅੰਮ੍ਰਿਤਸਰ- ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਸੂਚਨਾ ਕੇਂਦਰ ਦੇ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ (Commissioner of Police Arunpal Singh) ਅਤੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ (D.C.P. Parminder Singh Bhandal) ਵੀ ਹਾਜ਼ਰ ਸਨ। ਗੁਰੂ ਘਰ ਵਿਖੇ ਸੀਸ ਨਿਵਾਜਦੇ ਹੋਏ ਉਨ੍ਹਾਂ ਨੇ ਜਿੱਥੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

DGP Punjab Gaurav Yadav arrives at Sachkhand Sri Harmandir Sahib to pay  obeisance

ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਛੇਤੀ ਹੀ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ (CM) ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਤੇ ਗੈਂਗਸਟਰਾਂ (Gangsters) ਖਿਲਾਫ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਜਾਵੇਗੀ ਤੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਦਰੁੱਸਤ ਕੀਤਾ ਜਾਵੇਗਾ। ਡੀਜੀਪੀ ਨਾਲ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ (Commissioner of Police, Amritsar) ਅਰੁਣਪਾਲ ਸਿੰਘ ਤੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਹਾਜਰ ਸਨ। ਦਰਬਾਰ ਸਾਹਿਬ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਦੁਰਗਿਆਣਾ ਮੰਦਰ ਤੀਰਥ ਧਾਮ ਵੀ ਨਤਮਸਤਕ ਹੋਏ।

In The Market