LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੇਅਦਬੀ ਮਾਮਲੇ 'ਤੇ Dy CM ਸੁਖਜਿੰਦਰ ਰੰਧਾਵਾ ਨੇ 295A ਨੂੰ ਲੈਕੇ ਦਿੱਤਾ ਵੱਡਾ ਬਿਆਨ

19 dec 5

ਅੰਮ੍ਰਿਤਸਰ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸ੍ਰੀ ਦਰਬਾਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਘਟਨਾ ਕਿਸੇ ਵੱਡੀ ਸਾਜ਼ਿਸ਼ ਦੀ ਨਿਸ਼ਾਨੀ ਹੈ।

Also Read : ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲੇ 'ਚ ਦਰਜ ਹੋਈ FIR

ਮੁਲਜ਼ਮ ਕੋਲੋਂ ਕੋਈ ਫੋਨ ਜਾਂ ਪਛਾਣ ਪੱਤਰ ਨਹੀਂ ਮਿਲਿਆ। ਉਹ ਸਵੇਰੇ 11 ਵਜੇ ਹੀ ਦਰਬਾਰ ਸਾਹਿਬ ਆਏ ਸਨ ਅਤੇ ਕਾਫੀ ਦੇਰ ਅੰਦਰ ਰਹੇ। ਇਸ ਦੇ ਨਾਲ ਹੀ ਹੁਣ ਪੋਸਟਮਾਰਟਮ ਤੋਂ ਬਾਅਦ ਪੂਰੀ ਜਾਂਚ ਕੀਤੀ ਜਾਵੇਗੀ। ਸਾਰੀਆਂ ਥਾਵਾਂ 'ਤੇ ਸੀਸੀਟੀ ਕੈਮਰਿਆਂ (CCTV Camera) ਦੀ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਸੀਐਮ ਨੇ ਕਿਹਾ ਕਿ ਮੈਂ ਇਸ ਮਾਮਲੇ ਸਬੰਧੀ 295A ਵਿੱਚ ਸਜ਼ਾ ਵਧਾਉਣ ਲਈ ਪੱਤਰ ਲਿਖਾਂਗਾ। ਇਸ ਅਪਰਾਧ ਲਈ ਦੋਸ਼ੀ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਹੋਣੀ ਚਾਹੀਦੀ ਹੈ।

In The Market