LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਨਬਸ ਅਤੇ PRTC ਦੇ ਕੱਚੇ ਮੁਲਾਜਮਾਂ ਦੀ ਤਿੰਨ ਦਿਨਾ ਹੜਤਾਲ, ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

prtc protrst

ਗੁਰਦਾਸਪੁਰ: ਪੰਜਾਬ ਰੋਡਵੇਜ਼ (Punjab Roadways)ਅਤੇ (PUNBUS) ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਹ ਤਿੰਨ ਦਿਨਾਂ ਦੀ ਹੜਤਾਲ 28 ਜੂਨ ਤੋਂ ਲੈ ਕੇ 30 ਜੂਨ ਤੱਕ ਜਾਰੀ ਰਹੇਗੀ। ਇਨ੍ਹਾਂ ਦਿਨਾਂ ਵਿਚ ਬੱਸਾਂ (buses) ਦਾ ਚੱਕਾ ਜਾਮ ਕਰ ਕਰਮਚਾਰੀ ਹੜਤਾਲ ਤੇ ਬੈਠਣਗੇ। ਇਹਨਾਂ ਕਰਮਚਾਰੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਗ ਰੱਖੀ ਜਾ ਰਹੀ ਹੈ ਕਿ ਕੰਟ੍ਰੈਕਟ ਤੇ ਰੱਖੇ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇ। 

Read this: ਦਿੱਲੀ 'ਚ Unlock-5 ਦਾ ਹੋਇਆ ਐਲਾਨ, ਜਾਣੋ ਕਿਹੜੀਆਂ ਕਿਹੜੀਆਂ ਚੀਜ਼ਾਂ 'ਚ ਲੋਕਾਂ ਨੂੰ ਮਿਲੇਗੀ ਰਾਹਤ

ਇਸੇ ਹੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਸਰਕਾਰੀ ਡੀਪੂਾਂ 'ਚ ਬੱਸਾਂ ਦਾ ਚੱਕਾ ਜਾਮ ਕਰ ਬੱਸ ਸਟੈਂਡਾਂ ਤੇ ਧਰਨੇ ਦਿੱਤੇ ਜਾਣਗੇ ਅਤੇ ਅਗਲੀ ਰਣਨੀਤੀ ਵੱਜੋਂ ਪਨਬਸ ਕਰਮਚਾਰੀਆਂ ਵੱਲੋਂ ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਵੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਬਟਾਲਾ (Bus stand)  ਬਸ ਸਟੈਂਡ ਤੇ ਪ੍ਰਦਰਸ਼ਨ ਕਰ ਰਹੇ ਪਨਬਸ (PUNBUS)ਅਤੇ ਪੀਆਰਟੀਸੀ (PRTC)ਦੇ ਕੱਚੇ ਮੁਲਾਜਮਾਂ ਦਾ ਕਹਿਣਾ ਸੀ ਕਿ ਸਰਕਾਰ ਸਾਨੂੰ ਲੰਬੇ ਸਮੇਂ ਤੋਂ ਲਾਰੇ ਲਗਾਂਦੀ ਆ ਰਹੀ ਹੈ, ਸਾਡੀਆਂ ਮੰਗਾਂ ਹਜੇ ਤਕ ਸਰਕਾਰ ਦੇ ਵਲੋਂ ਨਹੀਂ ਮੰਨਿਆ ਗਈਆਂ ਹਨ ਜਿਸ ਕਰਕੇ ਮਜਬੂਰ ਹੋ ਕੇ ਅਸੀਂ ਤਿੰਨ ਦਿਨਾਂ ਦੀ ਹੜਤਾਲ ਕੀਤੀ ਹੈ।

Read this:ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਦਰਦਨਾਕ ਸੜਕ ਹਾਦਸਾ, 6 ਮਹੀਨੇ ਦੀ ਬੱਚੀ ਸਮੇਤ 2 ਮੌਤਾਂ

ਸਰਕਾਰ ਨੂੰ ਕਈ ਵਾਰੀ ਮੰਗ ਪੱਤਰ ਦਿੱਤੇ ਗਏ ਹਨ, ਲੇਕਿਨ ਸਰਕਾਰ ਨੇ ਸਾਡੇ ਵੱਲ ਕੋਈ ਧਿਆਨ ਨਹੀਂ ਦਿੱਤਾ। ਅਗਰ ਸਾਡੀਆਂ ਮੰਗਾਂ ਨਾ ਮੰਨਿਆ ਗਈਆਂ ਤਾਂ ਸਾਡੀ ਇਹ ਹੜਤਾਲ ਤਿੰਨ ਦਿਨਾਂ ਤਕ ਜਾਰੀ ਰਹੇਗੀ। ਅੱਜ ਸਾਡੀ ਸੈਂਟਰ ਬਾਡੀ ਦੀ ਟ੍ਰਾੰਸਪੋਰਟ ਮੰਤਰੀ ਨੇ ਨਾਲ ਮੀਟਿੰਗ ਹੈ ਅਗਰ ਮੀਟਿੰਗ ਵਿੱਚ ਕੋਈ ਹੱਲ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿਚ ਅਣਮਿੱਥੇ ਸਮੇਂ ਦੇ ਲਈ ਹੜਤਾਲ ਕੀਤੀ ਜਾਵੇਗੀ।

ਬੱਸਾ ਦਾ ਚੱਕਾ ਜਾਮ ਕਰ ਪੰਜਾਬ ਭਰ ਦੇ ਬੱਸ ਸਟੈਂਡਾਂ ਨੂੰ ਬੰਦ ਕਰ ਉੱਥੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਜਾਵੇਗਾ ਅਤੇ ਸਰਕਾਰ ਦਾ ਜੰਮਕੇ ਭੰਡੀ ਪ੍ਰਚਾਰ ਕੀਤਾ ਜਾਵੇਗਾ।

In The Market