LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਨੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੀ20 ਸੰਮੇਲਨ ਦੇ ਵਿਰੁੱਧ ਫੂਕਿਆ ਪੁਤਲਾ

jandala14


ਅੰਮ੍ਰਿਤਸਰ: ਜੀ-20 ਦੇਸ਼ਾਂ ਦੀਆਂ ਦੇਸ਼ ਭਰ ਵਿਚ ਚਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਹਿਲੀ ਲੇਬਰ-20 (ਐੱਲ-20) ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ ਪਹਿਲਾਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ।ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ  ਜੀ-20 ਦੇਸ਼ਾਂ ਦੇ ਟਰੇਡ ਯੂਨੀਅਨ ਕੇਂਦਰਾਂ ਦੇ ਆਗੂ ਅਤੇ ਨੁਮਾਇੰਦੇ ਸ਼ਾਮਿਲ ਹੁੰਦੇ ਹਨ ਜੋ ਕਿਰਤ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਦੇ ਨਾਮ ਤੇ ਲੁਕਵੇਂ ਢੰਗ ਨਾਲ ਵੱਖ ਵੱਖ ਦੇਸ਼ਾਂ ਵਿਚ ਕਾਰਪੋਰੇਟ ਪੱਖੀ ਨੀਤੀ ਤੇ ਹੀ ਕੰਮ ਕਰਦੇ ਹਨ।

ਜੀ 20 ਦੇਸ਼ ਕਿਸਾਨ ਵਿਰੋਧੀ 

ਕਿਸਾਨ ਆਗੂ ਜਰਮਨਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਅਤੇ ਕਿਰਤ ਨੀਤੀ ਨੂੰ ਲੈ ਕੇ ਹੋਣ ਜਾ ਰਹੀ ਇਹ ਮੀਟਿੰਗ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਂਗ ਹੈ ਕਿਉਂਕਿ ਕਾਰਪੋਰੇਟ ਪੱਖੀ ਇਹ ਦੇਸ਼ ਸਸਤੀ ਤੋਂ ਸਸਤੀ ਲੇਬਰ ਅਤੇ ਮਹਿੰਗੀ ਤੋਂ ਮਹਿੰਗੀ ਸਿੱਖਿਆ ਵਾਲੀਆਂ ਨੀਤੀਆਂ ਤੇ ਕੰਮ ਕਰਦੇ ਹਨ, ਇਹੀ ਦੇਸ਼ ਕਿਸਾਨਾਂ ਨੂੰ ਸਬਸਿਡੀ ਦੇਣ ਦੇ ਖਿਲਾਫ ਹਨ ਅਤੇ ਇਹਨਾਂ ਦੀਆਂ ਨੀਤੀਆਂ ਹੀ ਐੱਮ.ਐੱਸ.ਪੀ. ਦੇਣ ਦੇ ਰਸਤੇ ਵਿਚ ਵੱਡਾ ਅੜਿੱਕਾ ਹਨ।
ਜੀ-20 ਦੇਸ਼ ਵਿਸ਼ਵ ਦੇ 75 ਫੀਸਦੀ ਵਪਾਰ ਨੂੰ ਕਰਦੇ ਹਨ ਕੰਟਰੋਲ

ਉਨ੍ਹਾਂ ਦਾ ਕਹਿਣਾ ਹੈ ਕਹਿਣਾ ਹੈ ਕਿ ਜੀ-20 ਦੇਸ਼ਾਂ ਦਾ ਗਰੁੱਪ ਕੁਲ ਦੁਨੀਆਂ ਦੇ 75% ਵਪਾਰ ਨੂੰ ਕੰਟਰੋਲ ਕਰਦਾ ਹੈ ਅਤੇ ਵੱਖ ਵੱਖ ਦੇਸ਼ਾਂ ਨਾਲ ਕੀਤੇ ਜਾਣ ਵਾਲੇ ਕਿਸਾਨ ਵਲੋਂ ਪੈਦਾ ਕੀਤੇ ਜਾਂਦੇ ਖਾਧ ਪਦਾਰਥਾਂ ਦੇ ਵਪਾਰਕ ਲੈਣ ਦੇਣ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਭਾਅ ਨਹੀਂ ਮਿਲਦਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰਾਂ ਵਿਚ ਬੈਠੇ ਸਿਆਸਤਦਾਨ ਲੋਕਾਂ ਨਾਲ ਧ੍ਰੋਹ ਕਮਾ ਰਹੇ ਹਨ, ਇੰਨ੍ਹਾਂ ਦੇਸ਼ਾਂ ਦੇ ਇਸ਼ਾਰੇ ਉੱਤੇ ਹੀ ਤਿੰਨ ਕਾਲੇ ਖੇਤੀ ਕਾਨੂੰਨ ਲਿਆਂਦੇ ਗਏ ਸਨ ਅਤੇ ਹੁਣ ਪੰਜਾਬ ਦੇ ਪਾਣੀਆਂ ਤੇ ਕਬਜ਼ਾ ਕਰਨ ਲਈ ਵਿਉਂਤਾਂ ਘੜੀਆਂ ਜਾ ਰਹੀਆਂ ਹਨ।

ਜੀ-20 ਵਿਰੁੱਧ ਆਵਾਜ਼ ਕਰੋ ਬੁਲੰਦ 


ਇਸ ਮੌਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਬੰਡਾਲਾ ਅਤੇ ਜ਼ਿਲ੍ਹਾ ਆਗੂ ਅਮਰਦੀਪ ਗੋਪੀ ਨੇ ਕਿਹਾ ਕਿ ਅੱਜ ਪੰਜਾਬ ਅਤੇ ਦੇਸ਼ ਹਿਤੈਸ਼ੀ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਸਮਾਜ ਸ਼ਾਸਤਰੀਆਂ ਨੂੰ ਚਾਹੀਦਾ ਹੈ ਕਿ ਉਹ ਸਾਰੇ ਇਹਨਾਂ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਨ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰੋਂ ਸ਼ਰਾਬ ਮਿਲਣ ਤੋਂ ਬਾਅਦ ਮਾਮਲਾ ਦਰਜ

In The Market