LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Gurdaspur News: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਤੱਕ ਹੋ ਸਕਦਾ ਹੈ ਜ਼ੁਰਮਾਨਾ:ਡੀਸੀ

dc0259

ਗੁਰਦਾਸਪੁਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਸੰਦਾਂ ਨਾਲ ਬੜੀ ਅਸਾਨੀ ਨਾਲ ਕੀਤਾ ਜਾ ਸਕਦਾ ਹੈ, ਇਸ ਲਈ ਅੱਗ ਲਗਾਉਣ ਦੇ ਰੁਝਾਨ ਤੋਂ ਬਚਣਾ ਚਾਹੀਦਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ 350 ਦੇ ਕਰੀਬ ਕਰਮਚਾਰੀ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਜੋ ਵੀ ਵਿਅਕਤੀ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਵੇਗਾ ਉਸ ਨੂੰ 2500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 100 ਤੋਂ ਵੱਧ ਵਿਅਕਤੀਆਂ ਨੂੰ ਪਰਾਲੀ ਸਾੜਨ ਕਾਰਨ ਜੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰੰ ਅੱਗ ਲਗਾਉਣਗੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਏਅਰ ਐਕਟ ਤਹਿਤ ਪਰਚਾ ਵੀ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਵੱਖ-ਵੱਖ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ 5000 ਤੋਂ ਵੱਧ ਸੰਦ ਦਿੱਤੇ ਗਏ ਹਨ ਅਤੇ ਇਸ ਸਾਲ ਵੀ 1000 ਸੰਦ ਕਿਸਾਨਾਂ ਨੂੰ ਸਬਸਿਡੀ ਉਪਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਅਜੇ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਜ਼ਰੂਰਤ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਉਸ ਕਿਸਾਨ ਲਈ ਖੇਤੀ ਸੰਦ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਅੱਗ ਸਬੰਧੀ ਸੂਚਨਾ ਜਾਂ ਕਿਸੇ ਸਹਾਇਤਾ, ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

In The Market