LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਹੋਇਆ ਪ੍ਰਭਾਵਿਤ

amritsar rail

ਅੰਮ੍ਰਿਤਸਰ : ਕਿਸਾਨਾਂ ਦੇ ਰੇਲ ਰੋਕੋ ਅੰਦੋਲਨ (Farmers' Rail Roko Andolan) ਕਰਕੇ ਅੰਮ੍ਰਿਤਸਰ-ਨਵੀਂ ਦਿੱਲੀ (Amritsar-New Delhi) 'ਤੇ ਅੰਮ੍ਰਿਤਸਰ-ਖੇਮਕਰਨ ਰੇਲ ਮਾਰਗ (Amritsar-Khemkaran railway line) ਬੁਰੀ ਤਰ੍ਹਾਂ ਪ੍ਰਭਾਵਿਤ ਰਹੇ। ਇਸ ਦੇ ਚੱਲਦਿਆਂ ਫ਼ਿਰੋਜ਼ਪੁਰ ਡਵੀਜ਼ਨ (Ferozepur Division) ਵਲੋਂ ਪੰਜ ਰੇਲ ਗੱਡੀਆਂ (Five trains) ਰੱਦ ਕਰਨ ਦਾ ਫ਼ੈਸਲਾ ਲੈਣਾ ਪਿਆ ਅਤੇ ਕੁੱਝ ਨੂੰ ਹੋਰਨਾਂ ਰੇਲਵੇ ਸਟੇਸ਼ਨਾਂ (Railway stations) ਤੋਂ ਹੀ ਵਾਪਸ ਰਵਾਨਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਆਉਣ-ਜਾਣ ਵਾਲੀਆਂ ਤਕਰੀਬਨ 10 ਰੇਲ ਗੱਡੀਆਂ (10 trains) ਆਪਣੇ ਨਿਰਧਾਰਿਤ ਸਮੇਂ ਤੋਂ ਪਿਛੜ ਗਈਆਂ। ਅਜਿਹੇ 'ਚ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। Also Read : ਰਾਫੇਲ ਨਡਾਲ ਹੋਏ ਕੋਰੋਨਾ ਪਾਜ਼ੇਟਿਵ, ਟਵਿੱਟਰ 'ਤੇ ਜਾਣਕਾਰੀ ਕੀਤੀ ਸਾਂਝੀ


ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਰੇਲਵੇ ਵਿਭਾਗ ਵੱਲੋਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਿਭਾਗ ਵੱਲੋਂ ਸਥਾਨਕ ਪੁਲਿਸ ਦੇ ਨਾਲ-ਨਾਲ ਸੰਭਾਵਿਤ ਧਰਨੇ ਵਾਲੀਆਂ ਥਾਵਾਂ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ।

ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਤ 10 ਵਜੇ ਤੱਕ ਰੇਲ ਗੱਡੀਆਂ ਰੁਟੀਨ ਵਿੱਚ ਚੱਲਣਗੀਆਂ ਪਰ ਉਸ ਤੋਂ ਬਾਅਦ ਚੱਲਣ ਵਾਲੀਆਂ ਰੇਲ ਗੱਡੀਆਂ ਨੂੰ ਵੱਖ-ਵੱਖ ਥਾਵਾਂ 'ਤੇ ਰੋਕ ਦਿੱਤਾ ਜਾਵੇਗਾ। ਕੁਝ ਟਰੇਨਾਂ ਨੂੰ ਰੂਟ ਕੀਤਾ ਜਾਵੇਗਾ ਅਤੇ ਕੁਝ ਟਰੇਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਨਾਲ ਕਰੀਬ 100 ਟਰੇਨਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

In The Market