LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਿਤਾ ਵੱਲੋਂ ਧੀ ਨੂੰ ਜ਼ਹਿਰੀਲੀ ਚੀਜ ਪਿਲਾ ਕੇ ਮਾਰਨ ਦੀ ਕੋਸ਼ਿਸ਼, ਮਾਮਲਾ ਦਰਜ!

poison098

Amritser News: ਅੰਮ੍ਰਿਤਸਰ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਫ਼ੌਜੀ ਪਿਤਾ ਨੇ ਪੁੱਤਰ ਦੀ ਇੱਛਾ 'ਚ ਆਪਣੀ 7 ਮਹੀਨੇ ਦੀ ਬੱਚੀ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਮਾਂ ਨੇ ਬੱਚੀ ਨੂੰ ਗੰਭੀਰ ਹਾਲਤ 'ਚ ਤੁਰੰਤ ਹਸਪਤਾਲ 'ਚ ਭਰਤੀ ਕਰਵਾ ਕੇ ਉਸ ਦੀ ਜਾਨ ਬਚਾਈ। 

ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲੜਕੀ ਦੇ ਪਿਤਾ ਕੁਲਦੀਪ ਸਿੰਘ, ਦਾਦਾ ਬਲਵਿੰਦਰ ਸਿੰਘ, ਦਾਦੀ ਰਾਜਵਿੰਦਰ ਕੌਰ ਅਤੇ ਚਾਚਾ ਗੁਰਦੀਪ ਸਿੰਘ ਵਾਸੀ ਪਿੰਡ ਮੱਕੇਵਾਲ ਰਮਦਾਸ ਵਜੋਂ ਹੋਈ ਹੈ।

ਪੀੜਤ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2017 ਵਿਚ ਕੁਲਦੀਪ ਸਿੰਘ ਨਾਲ ਹੋਇਆ ਸੀ। ਉਸ ਦਾ ਪਤੀ ਫੌਜ਼ ਵਿੱਚ ਹੈ ਅਤੇ ਹੁਣ ਉਹ ਦਿੱਲੀ ਵਿੱਚ ਹੈ। ਸਾਲ 2018 ਵਿੱਚ ਉਨ੍ਹਾਂ ਦੀ ਇੱਕ ਧੀ ਹੋਈ। ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। 2019 ਵਿੱਚ ਉਸ ਦੀ ਇੱਕ ਹੋਰ ਧੀ ਹੋਈ, ਜੋ ਹੁਣ 4 ਸਾਲ ਦੀ ਹੈ।

ਜਦੋਂ ਉਹ ਤੀਸਰੀ ਵਾਰ ਦੁਬਾਰਾ ਗਰਭਵਤੀ ਹੋਈ ਤਾਂ ਉਸ ਦੇ ਪਤੀ ਨੇ ਪ੍ਰੈਗਨੈਂਸੀ ਟੈਸਟ ਕਰਵਾ ਕੇ ਬੇਟੀ ਦਾ ਗਰਭਪਾਤ ਕਰਵਾ ਦਿੱਤਾ। ਸੱਤ ਮਹੀਨੇ ਪਹਿਲਾਂ ਚੌਥੀ ਵਾਰ ਇੱਕ ਹੋਰ ਧੀ  ਨੇ ਜਨਮ ਲਿਆ। ਉਸ ਦਾ ਪਤੀ, ਸੱਸ ਅਤੇ ਸਹੁਰਾ ਉਸ ਨੂੰ ਪੁੱਤਰ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਦੇ ਸਨ।

ਉਸ ਦਾ ਪਤੀ ਉਸ ਨੂੰ ਦਿੱਲੀ ਤੋਂ ਫ਼ੋਨ 'ਤੇ ਛੱਡਣ ਦੀ ਧਮਕੀ ਦਿੰਦਾ ਸੀ। 28 ਅਪ੍ਰੈਲ ਨੂੰ ਸਵੇਰੇ 10 ਵਜੇ ਦੇ ਕਰੀਬ ਲੜਕੀ ਆਪਣੇ ਸਹੁਰੇ ਕੋਲ ਸੀ ਅਤੇ ਆਪਣੇ ਪਤੀ ਦੇ ਕਹਿਣ 'ਤੇ ਸਹੁਰੇ ਨੇ 7 ਮਹੀਨਿਆਂ ਦੀ ਲੜਕੀ ਨੂੰ ਜ਼ਹਿਰੀਲੀ ਚੀਜ਼ ਖੁਆ ਦਿੱਤੀ। ਉਸ ਦੀ ਬੱਚੀ ਨੂੰ ਉਲਟੀਆਂ ਆਉਣ ਲੱਗੀਆਂ।

ਉਸ ਦੀ ਸਿਹਤ ਵਿਗੜਨ ਲੱਗੀ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਲੜਕੀ ਨੂੰ ਦੋ ਦਿਨਾਂ ਤੱਕ ਦਾਖਲ ਕਰਵਾਇਆ ਗਿਆ। ਬੱਚੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਨਾਲ ਉਸ ਦੀ ਜਾਨ ਬਚ ਗਈ।

ਜਿਸ ਨੂੰ ਡਾਕਟਰਾਂ ਨੇ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਹੈ। ਜਾਂਚ ਅਧਿਕਾਰੀ ਥਾਣਾ ਰਮਦਾਸ ਦੇ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਗਈ। ਸਾਰੇ ਫਰਾਰ ਹਨ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

In The Market