LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗਨੀਵ ਮਜੀਠੀਆ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ, ਗੁ.ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

2f ganeev majithia

ਅੰਮ੍ਰਿਤਸਰ : ਲਗਾਤਾਰ ਤਿੰਨ ਵਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਜੇਤੂ ਰਹੇ ਬਿਕਰਮ ਸਿੰਘ ਮਜੀਠੀਆ ਨੇ ਇਸ ਵਾਰ ਇਸ ਹਲਕੇ ਤੋਂ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਵਾਰ ਇਸ ਹਲਕੇ ਤੋਂ ਬਿਕਰਮ ਮਜੀਠੀਆ ਦੀ ਧਰਮ ਪਤਨੀ ਗ਼ਨੀਵ ਮਜੀਠੀਆ ਚੋਣ ਲੜ ਰਹੀ ਹੈ।ਅੱਜ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਗ਼ਨੀਵ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮਜੀਠਾ ਹਲਕੇ ਦੇ ਅਕਾਲੀ ਦਲ ਦੇ ਵਰਕਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Also Read: ਵਿਗਿਆਨ ਦੀ ਲੰਬੀ ਛਾਲ: 9 ਮਹੀਨਿਆਂ ਤੱਕ ਬੱਚੇ ਨੂੰ ਗਰਭ 'ਚ ਰੱਖਣ ਦੀ ਨਹੀਂ ਹੋਵੇਗੀ ਲੋੜ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਨੀਵ ਮਜੀਠੀਆ ਨੇ ਕਿਹਾ ਕਿ ਉਹ ਮਜੀਠਾ ਹਲਕੇ ਦੇ ਇਲਾਕਾ ਵਾਸੀਆਂ ਨੂੰ ਆਪਣੇ ਬੱਚਿਆਂ ਵਾਂਗ ਪਿਆਰ ਕਰਨਗੇ ਅਤੇ ਉਨ੍ਹਾਂ ਦੀ ਦੇਖ-ਰੇਖ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਮਜੀਠੇ ਤੋਂ ਚੋਣ ਲੜਨ ਲਈ ਪਹਿਲੀ ਵਾਰ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਦਾ ਸਿਆਸੀ ਸਫ਼ਰ ਵੀ ਇੱਥੋਂ ਹੀ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਹ ਮਜੀਠਾ ਹਲਕਾ ਵਾਸੀਆਂ ਦੀ ਮਦਦ ਤੇ ਪਿਆਰ ਨਾਲ ਚੋਣ ਜਿੱਤਣਗੇ ਅਤੇ ਆਪਣਾ ਚੋਣ ਪ੍ਰਚਾਰ ਸਿਰਫ਼ ਮਜੀਠਾ ਹਲਕੇ ਵਿੱਚ ਹੀ ਕਰਨਗੇ।

Also Read: ਪੰਜਾਬ ਚੋਣਾਂ: 117 ਸੀਟਾਂ 'ਤੇ 2,279 ਨਾਮਜ਼ਦਗੀਆਂ, ਮੈਦਾਨ 'ਚ ਸੁਖਬੀਰ, ਕੈਪਟਨ ਤੇ ਭਗਵੰਤ ਜਿਹੇ ਦਿੱਗਜ ਨੇਤਾ

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ ਮਾਝੇ ਦੇ ਜਰਨੈਲ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚੈਲੰਜ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਇਸ ਵਾਰ ਸਿਰਫ਼ ਵਿਧਾਨ ਸਭਾ ਹਲਕਾ ਪੂਰਬੀ ਤੋਂ ਚੋਣ ਲੜਨਗੇ। ਇਸੇ ਕਰਕੇ ਬਿਕਰਮ ਮਜੀਠੀਆ ਦੀ ਪਤਨੀ ਗਨੀ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜਨ ਲਈ ਮੈਦਾਨ ਵਿੱਚ ਉਤਰੇ ਹਨ। 

Also Read: ਹੋਰ ਮਜ਼ਬੂਤ ਹੋਇਆ ਭਾਰਤੀ ਪਾਸਪੋਰਟ, ਕਰ ਸਕੋਗੇ 59 ਦੇਸ਼ਾਂ ਦੀ ਬਿਨਾਂ ਵੀਜ਼ਾ ਸੈਰ

In The Market