LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

GNDU ਮੁੜ ਕਰਵਾਏਗਾ PSTET ਪ੍ਰੀਖਿਆ, ਸਿੱਖਿਆ ਮੰਤਰੀ ਨੇ ਜਾਂਚ ਦੇ ਦਿੱਤੇ ਹੁਕਮ

ptet school

ਚੰਡੀਗੜ੍ਹ: ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਗਿਆ। ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ।  


ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਿਹੜੀ ਅਣਗਹਿਲੀ ਸਾਹਮਣੇ ਆਈ ਹੈ ਉਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਮੰਤਰੀ ਦਾ ਕਹਿਣਾ ਹੈ ਕਿ ਜਿਹੜਾ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੇਪਰ ਵਿੱਚ ਅਣਗਹਿਲੀ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀਆਂ ਸਿਆਸੀ ਧਿਰਾਂ ਵਿੱਚ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਵੱਡਾ ਬਦਲਾਅ ਆਇਆ ਹੈ।

ਮੰਤਰੀ ਹਰਜੋਤ ਬੈਂਸ ਦਾ ਕਹਿਣਾ ਹੈ ਕਿ ਬਿਨ੍ਹਾਂ ਕਿਸੇ ਫੀਸ ਦੇ ਇਮਤਿਹਾਨ ਦੁਬਾਰਾ ਆਯੋਜਿਤ ਕਰੇਗਾ। ਹਰਜੋਤ ਬੈਂਸ ਨੇ ਕਿਹਾ ਕਿ, ਭਵਿੱਖ ਵਿੱਚ ਮੇਰੇ ਵਿਭਾਗ ਨੂੰ ਅਜਿਹੀ ਸਥਿਤੀ ਵਿੱਚ ਉਮੀਦਵਾਰਾਂ ਦੇ ਮੁਆਵਜ਼ੇ ਲਈ ਤੀਜੀ ਧਿਰ ਨਾਲ ਦਸਤਖਤ ਕੀਤੇ ਗਏ MOU ਵਿੱਚ ਮੁਆਵਜ਼ੇ ਲਈ ਇੱਕ ਢੁਕਵੀਂ ਧਾਰਾ ਰੱਖਣ ਦਾ ਆਦੇਸ਼ ਦਿੱਤਾ ਹੈ।

In The Market