LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ: ਗਿਆਨੀ ਹਰਪ੍ਰੀਤ ਸਿੰਘ

jathdar19

ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਵੱਡਾ ਐਕਸ਼ਨ ਲਿਆ ਗਿਆ ਹੈ ਇਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਜਮਹੂਰੀਅਤ ਵਿੱਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਣਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਭੋਗਿਆ ਹੈ।

ਜਥੇਦਾਰ ਦਾ ਕਹਿਣਾ ਹੈ ਕਿ ਭਾਰਤ ਦੀ ਆਜਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ਵਿੱਚ ਅਲਹਿਦਗੀ ਦਾ ਅਹਿਸਾਸ ਭਰਨ ਵਿੱਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕਾ ਸਿੱਖ ਕੇ ਸਰਕਾਰਾਂ ਦੁਆਰਾ ਸਿੱਖਾਂ ਦੇ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਮਸਲਿਆਂ ਦਾ  ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕੀਤਾ ਜਾਵੇ।

ਇਹ ਵੀ ਪੜ੍ਹੋ: ਪੰਜਾਬ ਭਰ 'ਚ 'Mega Search Operation' ਜਾਰੀ, ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

In The Market