LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਠਾਨਕੋਟ 'ਚ ਆਰਮੀ ਕੈਂਪ ਦੇ ਗੇਟ 'ਤੇ ਗ੍ਰੇਨੇਡ ਹਮਲਾ, ਸਾਰੇ ਇਲਾਕਿਆਂ 'ਚ ਅਲਰਟ ਜਾਰੀ

22 nov 1

ਪਠਾਨਕੋਟ : ਪੰਜਾਬ ਦੇ ਪਠਾਨਕੋਟ 'ਚ ਫੌਜੀ ਕੈਂਪ ਦੇ ਗੇਟ 'ਤੇ ਗ੍ਰੇਨੇਡ (Grenade) ਨਾਲ ਹਮਲਾ ਕੀਤਾ ਗਿਆ ਹੈ। ਬਾਈਕ ਸਵਾਰਾਂ ਨੇ ਕੈਂਪ ਦੇ ਤ੍ਰਿਵੇਣੀ ਗੇਟ 'ਤੇ ਗ੍ਰੇਨੇਡ ਸੁੱਟਿਆ। ਘਟਨਾ ਤੋਂ ਬਾਅਦ ਪਠਾਨਕੋਟ (Pathankot) ਦੇ ਸਾਰੇ ਇਲਾਕਿਆਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫਿਲਹਾਲ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪਠਾਨਕੋਟ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ, ‘‘ਪਹਿਲੀ ਨਜ਼ਰ ਵਿੱਚ ਪਤਾ ਲੱਗਾ ਹੈ ਕਿ ਇੱਥੇ ਗ੍ਰੇਨੇਡ ਧਮਾਕਾ ਹੋਇਆ ਹੈ। ਅਗਲੇਰੀ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਮੋਟਰਸਾਈਕਲ ਲੰਘਿਆ, ਉਸੇ ਸਮੇਂ ਧਮਾਕਾ ਹੋ ਗਿਆ। ਸਾਨੂੰ ਚੰਗੀ ਸੀਸੀਟੀਵੀ ਫੁਟੇਜ (CCTV) ਮਿਲਣ ਦੀ ਉਮੀਦ ਹੈ।'

Also Read : 24 ਨਵੰਬਰ ਨੂੰ ਵਾਪਸ ਲਏ ਜਾ ਸਕਦੇ ਹਨ ਖੇਤੀ ਕਾਨੂੰਨ, PM ਮੋਦੀ ਨੇ ਸੱਦੀ ਕੈਬਨਿਟ ਮੀਟਿੰਗ

ਭਾਰਤ ਦੇ ਸਭ ਤੋਂ ਮਹੱਤਵਪੂਰਨ ਠਿਕਾਣਿਆਂ ਵਿੱਚੋਂ ਇੱਕ ਹੈ ਪਠਾਨਕੋਟ

ਤੁਹਾਨੂੰ ਦੱਸ ਦੇਈਏ ਕਿ ਪਠਾਨਕੋਟ ਭਾਰਤ ਦੇ ਸਭ ਤੋਂ ਮਹੱਤਵਪੂਰਨ ਠਿਕਾਣਿਆਂ ਵਿੱਚੋਂ ਇੱਕ ਹੈ। ਇਸ ਵਿੱਚ ਇੱਕ ਏਅਰ ਫੋਰਸ ਸਟੇਸ਼ਨ (Air Force Station), ਇੱਕ ਆਰਮੀ ਅਸਲਾ ਡਿਪੂ ਅਤੇ ਦੋ ਬਖਤਰਬੰਦ ਬ੍ਰਿਗੇਡ ਅਤੇ ਬਖਤਰਬੰਦ ਯੂਨਿਟ ਹਨ। ਜਨਵਰੀ 2016 'ਚ ਪਠਾਨਕੋਟ ਏਅਰਫੋਰਸ ਸਟੇਸ਼ਨ 'ਤੇ ਅੱਤਵਾਦੀ ਹਮਲਾ ਹੋਇਆ ਸੀ। ਪਠਾਨਕੋਟ ਏਅਰਫੋਰਸ ਸਟੇਸ਼ਨ 'ਤੇ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਨਾਲ ਲੈਸ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ 'ਚ 5 ਅੱਤਵਾਦੀ ਮਾਰੇ ਗਏ, ਜਦਕਿ ਫੌਜ ਦੇ 8 ਜਵਾਨ ਸ਼ਹੀਦ ਹੋ ਗਏ ਸੀ।

In The Market