LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰ

18s1

ਫਾਜ਼ਿਲਕਾ : ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਾਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ, ਇਸ ਲਈ ਉਕਤ ਕਾਰਵਾਈ ਬੀਐੱਸਐੱਫ ਦੇ ਸਹਿਯੋਗ ਨਾਲ ਕੀਤੀ ਗਈ ।

ਪੜੋ ਹੋਰ ਖਬਰਾਂ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ , ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਪੜੋ ਹੋਰ ਖਬਰਾਂ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ 'ਤੇ 'ਸਰਕਾਰੀ ਨੌਕਰੀ'

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ ।

In The Market