LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਪੁਲਿਸ ਦੇ ਭਰਤੀ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਅਕਾਲੀ ਦਲ

2o majithiya

ਅੰਮ੍ਰਿਤਸਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ 150 ਕਰੋੜ ਰੁਪਏ ਦੇ ਪੰਜਾਬ ਪੁਲਿਸ ਭਰਤੀ ਘੁਟਾਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਨਾਲ ਹੀ ਮੌਜੂਦਾ ਭਰਤੀ ਪ੍ਰਕਿਰਿਆ ਰੱਦ ਕ ਕੇ ਸਾਰੀਆਂ ਉਪਲਬਧ ਪੋਸਟਾਂ ਲਈ ਨਵੇਂ ਸਿਰੇ ਤੋਂ ਟੈਸਟ ਲਿਆ ਜਾਵੇ।

Also Read: ਕੈਪਟਨ ਦਾ ਸੁਰਜੇਵਾਲਾ ਤੇ ਹਰੀਸ਼ ਰਾਵਤ 'ਤੇ ਸ਼ਬਦੀ ਹਮਲਾ, ਕਿਹਾ-'ਸਿੱਧੂ ਦੀ ਕਾਮੇਡੀ ਨੇ ਕੀਤਾ ਪ੍ਰਭਾਵਿਤ'

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਪਟਿਆਲਾ ਵਿਚ 560 ਸਬ ਇੰਸਪੈਕਟਰਾਂ ਦੀ ਭਰਤੀ ਲਈ ਹੋਏ ਟੈਸਟ ਵਿਚ ਘੁਟਾਲਾ ਹੋਣ ਲਈ ਪਟਿਆਲਾ ਵਿਚ ਐਫ ਆਈ ਆਰ ਵੀ ਦਰਜ ਕੀਤੀ ਗਈ ਪਰ ਇਸਦੇ ਬਾਵਜੂਦ ਹੁਣ ਤੱਕ ਸਾਰੀ ਪ੍ਰਕਿਰਿਆ ਰੱਦ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਅਨਾਜ ਮੰਡੀ ਪੁਲਿਸ ਥਾਣੇ ਵਿਚ ਦਰਜ ਹੋਈ ਐਫ ਆਈ ਆਰ ਦੇ ਮੁਤਾਬਕ ਇਹ ਸਪਸ਼ਟ ਹੈ ਕਿ ਉਮੀਦਵਾਰ ਦੇ ਪੇਪਰ ਪ੍ਰੀਖਿਆ ਕੇਂਦਰ ਦੇ ਬਾਹਰੋਂ ਕੀਤੇ ਗਏ। ਇਹ ਸਪਸ਼ਟ ਹੈ ਕਿ ਕੰਪਿਊਟਰ ਹੈਕ ਕੀਤੇ ਗਏ ਤੇ ਹੋਰ ਉਮੀਦਵਾਰਾਂ ਨੇ ਮਾੜੇ ਤਰੀਕੇ ਵਰਤ ਕੇ ਪ੍ਰੀਖਿਆ ਪਾਸ ਕਰਨ ਦਾ ਯਤਨ ਕੀਤਾ ਜਦਕਿ 7 ਲੱਖ ਵਿਦਿਆਰਥੀਆਂ ਨੇ ਹੈਡ ਕਾਂਸਟੇਬਲ ਤੇ ਕਾਂਸਟੇਬਲ ਸਮੇਤ 5500 ਪੋਸਟਾਂ ਵਾਸਤੇ ਪੇਪਰ ਦਿੱਤਾ ਸੀ।

Also Read: WhatsApp ਨੇ 20 ਲੱਖ ਤੋਂ ਵਧੇਰੇ ਭਾਰਤੀ ਯੂਜ਼ਰ ਕੀਤੇ ਬੈਨ! ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਸਰਦਾਰ ਮਜੀਠੀਆ ਨੇ ਕਿਹਾ ਕਿ ਭਾਵੇਂ ਇਹ ਸਪਸ਼ਟ ਹੋ ਗਿਆ ਹੈ ਕਿ ਭਰਤੀ ਦਾ ਵੱਡਾ ਘੁਟਾਲਾ ਹੈ ਪਰ ਇਸ ਮਾਮਲੇ ਵਿਚ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਘੁਟਾਲੇ ਦੀ ਸੀ ਬੀ ਆਈ ਜਾਂ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਇਸ ਘੁਟਾਲੇ ਦੇ ਤਾਰ ਸਾਰੇ ਸੂਬੇ ਵਿਚ ਫੈਲੇ ਹਨ ਅਤੇ ਅਨੇਕਾਂ ਕਾਗਰਸੀ ਆਗੂਆਂ ਦੇ ਨਾਲ ਨਾਲ ਸੀਨੀਅਰ ਪੁਲਿਸ ਅਫਸਰ ਵੀ ਘੁਟਾਲੇ ਵਿਚ ਸ਼ਾਮਲ ਹਨ ਤੇ ਸਿਰਫ ਨਿਰਪੱਖ ਜਾਂਚ ਹੀ ਮਾਮਲੇ ਦੀ ਸੱਚਾਈ ਸਾਹਮਣੇ ਲਿਆ ਸਕਦੀ ਹੈ।

Also Read: ਸਿੱਧੂ ਦੇ ਨਰਮ ਪਏ ਤੇਵਰ, ਕਿਹਾ-ਅਹੁਦਾ ਹੋਵੇ, ਨਾ ਹੋਵੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਰਹਾਂਗਾ ਨਾਲ'

ਇਸ ਮਾਮਲੇ ਵਿਚ ਕਾਂਗਰਸ ਸਰਕਾਰ ਦੀ ਚੁੱਪੀ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਸਾਰੀ ਪ੍ਰਕਿਰਿਆ ਨਵੇਂ ਸਿਰੇ ਤੋਂ ਵਿੱਢੀ ਜਾਵੇ। ਉਹਨਾਂ ਕਿਹਾ ਕ ਜਿਹਨਾਂ ਨੇ ਪਹਿਲਾਂ ਪ੍ਰੀਖਿਆ ਦਿੱਤੀ ਹੈ, ਉਹਨਾਂ ਨੁੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇ ਅਤੇ ਉਹਨਾਂ ਤੋਂ ਮੁੜ ਟੈਸਟ ਦੇਣ ਦੀ ਕੋਈ ਫੀਸ ਨਾ ਲਈ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਪੇਰਪੇ ਲਵੇ ਅਤੇ ਇਹ ਕਿਸੇ ਹੋਰ ਏਜੰਸੀ ਨੁੰ ਆਊਟਸੋਰਸ ਨਾ ਕੀਤਾ ਜਾਵੇ।

Also Read: ਮਸ਼ਹੂਰ ਪਾਕਿਸਤਾਨੀ ਕਾਮੇਡੀਅਨ ਉਮਰ ਸ਼ਰੀਫ ਦਾ ਦੇਹਾਂਤ, ਕਪਿਲ ਸ਼ਰਮਾ ਨੇ ਜਤਾਇਆ ਦੁੱਖ

1 ਅਕਤੂਬਰ  ਤੋਂ ਝੋਨੇ ਦੀ ਖਰੀਦ ਸ਼ੁਰ ਕਰਨ ਦੇ ਹੁਕਮਾਂ ਦੇ ਮੱਦੇਨਜ਼ਰ ਮੰਡੀਆਂ ਵਿਚ ਝੋਨੇ ਲਿਆਉਣ ਵਾਸਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਸਵਾਲਾਂ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸੂਬਾ ਸਰਕਾਰ ਇਸ ਮਾਮਲੇ ’ਤੇ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸੁਖਾਲੀ ਖਰੀਦ ਦੇ ਪ੍ਰਬੰਧ ਲਈ ਕੋਈ ਯਤਨ ਨਹੀਂ ਕੀਤਾ ਗਿਆ ਕਿਉਂਕਿ ਕਾਂਗਰਸੀ ਲੀਡਰਸ਼ਿਪ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਰੁੱਝੀ ਸੀ। ਉਹਨਾਂ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਨੇ ਖਰੀਦ 10 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ ਤਾਂ ਸੂਬਾ ਸਰਕਾਰ ਨੁੰ ਆਪਣੀਆਂ ਏਜੰਸੀਆਂ ਨੂੰ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਹਦਾਇਤ ਦੇਣੀ ਚਾਹੀਦੀ ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਤੇ ਉਹਨਾਂ ਦੇ ਵਜ਼ਾਰਤੀ ਸਾਥੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਦੇ ਐਸ ਸੀ ਵਰਗ ਦੇ ਪਹਿਲੀ ਵਾਰ ਮੁੱਖ ਮੰਤਰੀ ਬਣੇ ਵਿਅਕਤੀ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੰਮ ਨਹੀਂ ਕਰਨ ਦੇ ਰਿਹਾ। ਉਹਨਾਂ ਕਿਹਾ ਕਿ ਲੋਕਾਂ ਨੁੰ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਬਾਰੇ ਕੋਈ ਚਿੰਤਾ ਨਹੀਂ ਹੈ ਪਰ ਉਹ ਚਾਹੁੰਦੇ ਹਨ ਕਿ ਉਹਨਾਂ ਦੇ ਮਸਲੇ ਹੱਲ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਸੂਬੇ ਦੇ ਸਰੋਤਾਂ ਦੀ ਲੁੱਟ ਕਰਨ ਨਾਲੋਂ ਇਹ ਮਸਲੇ ਹੱਲ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ।
ਇਸ ਮੌਕੇ ਸੀਨੀਅਰ ਆਗੂ ਅਨਿਲ ਜੋਸ਼ੀ ਵੀ ਹਾਜ਼ਰ ਸਨ।

In The Market