LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਭਾਜਪਾ ਨੇ ਮੁਗਲਾਂ ਵਾਂਗ ਸਿਰਸਾ ਨੂੰ ਦਿੱਤੇ 2 ਬਦਲ', ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

3d1

ਅੰਮ੍ਰਿਤਸਰ- ਸਿੱਖਾਂ ਦੀ ਸਰਵਉੱਚ ਸੰਸਥਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕੇਂਦਰ ਦੀ ਭਾਜਪਾ ਸਰਕਾਰ (BJP government) ਦੀ ਤੁਲਨਾ ਮੁਗਲ ਸ਼ਾਸਕਾਂ ਨਾਲ ਕੀਤੀ ਹੈ। ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਅਹੁਦੇ ਤੋਂ ਅਸਤੀਫਾ (Resignation) ਦੇ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਨੇ ਭਾਜਪਾ 'ਤੇ ਵੱਡਾ ਹਮਲਾ ਕੀਤਾ ਹੈ। 

Also Read: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਲੋਂ 30 ਉਮੀਦਵਾਰਾਂ ਦਾ ਐਲਾਨ, ਦੇਖੋ ਲਿਸਟ

ਆਪਣੇ ਬਿਆਨ 'ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਮੁਗ਼ਲ ਹਾਕਮ ਲੋਕਾਂ ਸਾਹਮਣੇ ਧਰਮ ਜਾਂ ਜੀਵਨ ਦੀ ਚੋਣ ਕਰਨ ਦਾ ਬਦਲ ਰੱਖਦੇ ਸੀ, ਕੇਂਦਰ ਵਿੱਚ ਬੈਠੀ ਭਾਜਪਾ ਨੇ ਇਹ ਬਦਲ ਮਨਜਿੰਦਰ ਸਿੰਘ ਸਿਰਸਾ ਦੇ ਸਾਹਮਣੇ ਰੱਖਿਆ। ਜਥੇਦਾਰ ਨੇ ਦੱਸਿਆ ਕਿ 1 ਦਸੰਬਰ ਦੀ ਸਵੇਰ ਨੂੰ ਉਨ੍ਹਾਂ ਦੀ ਮਨਜਿੰਦਰ ਸਿਰਸਾ ਨਾਲ ਗੱਲਬਾਤ ਹੋਈ ਸੀ। ਉਦੋਂ ਤੱਕ ਸਿਰਸਾ ਨੇ DSGMC ਮੁਖੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਸੀ। ਸਿਰਸਾ ਦੀਆਂ ਗੱਲਾਂ ਤੋਂ ਪਤਾ ਲੱਗ ਗਿਆ ਸੀ ਕਿ ਉਹ ਦਬਾਅ ਹੇਠ ਹਨ।

Also Read: ਕੀ ਓਮੀਕਰੋਨ 'ਤੇ ਕਾਰਗਰ ਹੈ ਸੀਰਮ ਦਾ ਬੂਸਟਰ ਡੋਜ਼? DCGI ਤੋਂ ਮੰਗੀ ਮਨਜ਼ੂਰੀ

ਜਥੇਦਾਰ ਅਨੁਸਾਰ ਜੇਲ੍ਹ ਜਾਣ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਬਦਲ ਮਨਜਿੰਦਰ ਸਿੰਘ ਸਿਰਸਾ ਸਾਹਮਣੇ ਰੱਖਿਆ ਗਿਆ ਸੀ। ਸਿਰਸਾ ਨੇ ਲੜਾਈ ਲੜਨ ਦੀ ਬਜਾਏ ਭਾਜਪਾ 'ਚ ਸ਼ਾਮਲ ਹੋਣਾ ਹੀ ਬਿਹਤਰ ਸਮਝਿਆ। ਅਕਾਲ ਤਖ਼ਤ ਦੇ ਜਥੇਦਾਰ ਨੇ ਬਿਨਾਂ ਨਾਂ ਲਏ ਕਿਹਾ ਕਿ ਸਿਰਸਾ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਪਿੱਛੇ ਦਿੱਲੀ ਅਤੇ ਪੰਜਾਬ ਦੇ ਕੁਝ ਸਿੱਖ ਆਗੂਆਂ ਦਾ ਹੱਥ ਹੈ। ਇਨ੍ਹਾਂ ਲੋਕਾਂ ਨੇ ਹੀ ਸਾਰੀ ਜ਼ਮੀਨ ਤਿਆਰ ਕੀਤੀ ਸੀ। ਅਜਿਹੇ ਸਿੱਖ ਆਗੂਆਂ ਨੂੰ ਭਵਿੱਖ ਵਿੱਚ ਇਸ ਦੇ ਨਤੀਜੇ ਭੁਗਤਣੇ ਪੈਣਗੇ।

In The Market