LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਚ ਕੇਜਰੀਵਾਲ ਦੀ ਜ਼ਮਾਨਤ ਜ਼ਬਤ ਹੋਵੇਗੀ : ਰਾਜ ਕੁਮਾਰ ਵੇਰਕਾ

verka

ਅੰਮ੍ਰਿਤਸਰ (ਇੰਟ.)- ਪੰਜਾਬ ਵਿਧਾਨ ਸਭਾ ਚੋਣਾਂ (Punjab vidhan Sabha Election) ਨੂੰ ਲੈ ਕੇ ਸਿਆਸੀ ਪਾਰਟੀਆਂ (Political Parties) ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪਾਰਟੀਆਂ ਦੇ ਆਗੂ ਘਰਾਂ ਵਿਚੋਂ ਬਾਹਰ ਨਿਕਲ ਕੇ ਪਾਰਟੀ ਲਈ ਚੋਣ ਪ੍ਰਚਾਰ (Election Campaign) ਕਰ ਰਹੇ ਹਨ ਇਸ ਦੌਰਾਨ ਉਹ ਇਕ-ਦੂਜੇ 'ਤੇ ਦੋਸ਼ ਲਗਾ ਰਹੇ ਹਨ। ਆਮ ਆਦਮੀ ਪਾਰਟੀ (Aam Aadmi party) ਵਲੋਂ ਕੀਤੇ ਗਏ 300 ਯੂਨਿਟ ਮੁਫਤ ਬਿਜਲੀ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ, ਜਿਸ ਤੋਂ ਬਾਅਦ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਹੁਣ ਕਾਂਗਰਸ ਵਲੋਂ ਹਮਲਾ ਕੀਤਾ ਜਾ ਰਿਹਾ ਹੈ।

Read this- ਸੁਖਬੀਰ ਸਿੰਘ ਬਾਦਲ ਨੇ ਨਾਜਾਇਜ਼ ਮਾਈਨਿੰਗ 'ਤੇ ਕੀਤੀ ਰੇਡ

ਕਾਂਗਰਸ ਵਲੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕੇਜਰੀਵਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲਾਂ 301 ਯੂਨਿਟ ਹੋਣ 'ਤੇ ਲੋਕਾਂ ਨੂੰ ਬਿੱਲ ਅਦਾ ਕਰਨ ਬਾਰੇ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਫਰੌਡ ਵਿਅਕਤੀ ਹੈ। ਪੰਜਾਬ ਕਾਂਗਰਸ ਵਲੋਂ ਪੰਜਾਬ ਵਿਚ ਲੋਕਾਂ ਨੂੰ 7.19 ਰੁਪਏ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾ ਰਹੀ ਹੈ ਜਦੋਂ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਵਲੋਂ ਆਮ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ 10 ਤੋਂ 25 ਰੁਪਏ ਦੀ ਯੂਨਿਟ ਕੀਤੀ ਗਈ ਹੈ। ਹਰ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਰਹੀਆਂ ਹਨ ਤੇ ਹੁਣ ਪੰਜਾਬ ਵਿਚ ਵੀ ਕੇਜਰੀਵਾਲ ਦੀ ਜ਼ਮਾਨਤ ਜ਼ਬਤ ਹੋਵੇਗੀ।

 

In The Market