LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

punjab news: NIA ਵੱਲੋਂ ਖਾਲ਼ਿਸਤਾਨੀ ਆਂਤਕੀ ਹਰਪ੍ਰੀਤ ਸਿੰਘ ਨੂੰ ਕੀਤਾ ਹਵਾਈ ਅੱਡੇ ਤੇ ਗ੍ਰਿਫਤਾਰ

nia

 punjab news: NIA ਵੱਲੋਂ ਖਾਲ਼ਿਸਤਾਨੀ ਆਂਤਕੀ ਹਰਪ੍ਰੀਤ ਸਿੰਘ ਨੂੰ ਕੀਤਾ ਹਵਾਈ ਅੱਡੇ ਤੇ ਗ੍ਰਿਫਤਾਰ

ਲੁਧਿਆਣਾ ਬੰਬ ਧਮਾਕੇ ਦੇ ਮਾਸਟਰਮਾਈਂਡ ਹਰਪ੍ਰੀਤ ਸਿੰਘ ਨੂੰ NIA ਦੀ ਟੀਮ ਵੱਲੋਂ ਇੰਦਰਾ ਗਾਂਧੀ ਇੰਟਰਨੇਸ਼ਨਲ ਹਵਾਈ ਅੱਡੇ ਤੇ ਗ੍ਰਿਫਤਾਰ ਕਰ ਲਿਆ ਗਿਆ। NIA ਵੱਲੋਂ ਇਸ ਦੀ ਜਾਣਕਾਰੀ ਸੁੱਕਰਵਾਰ ਨੂੰ ਦਿੱਤੀ ਗਈ ਸੀ।

NIA ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ 'ਹੈਪੀ ਮਲੇਸ਼ੀਆ ਨੂੰ ਕੁਆਲਾਲੰਪੁਰ ਤੋਂ ਹਵਾਈ ਅੱਡੇ 'ਤੇ ਪਹੁੰਚਣ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਤੇ 10 ਲੱਖ ਦਾ ਇਨਾਮ ਸੀ। ਤੇ ਹਰਪ੍ਰੀਤ ਨੂੰ ਪਿਛਲੇ ਦਸੰਬਰ ਨੂੰ ਲੁਧਿਆਣਾ ਅਦਾਲਤ ਦੀ ਇਮਾਰਤ ‘ਚ ਬੰਬ ਰੱਖਣ ਸਬੰਧਿਤ ਕੇਸ ‘ਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਧਮਾਕੇ ਨਾਲ ਇਕ ਦੀ ਮੋਤ ਹੋ ਗਈ ਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ।

ਪਿਛਲੇ ਸਾਲ 23 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਡਵੀਜ਼ਨ ਨੰਬਰ ਪੰਜ ਵਿੱਚ ਦਰਜ ਕੀਤਾ ਗਿਆ ਅਤੇ 13 ਜਨਵਰੀ ਨੂੰ  NIA ਵੱਲੋਂ ਇਸ ਨੂੰ ਮੁੜ ਦਰਜ ਕੀਤਾ ਗਿਆ ਸੀ।

Goldy Brar : ਗੋਲਡੀ ਬਰਾੜ ਨੂੰ ਕੈਲੇਫੋਰਨੀਆ 'ਚ ਕੀਤਾ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਸਾਹਮਣੇ ਆਇਆ ਹੈ ਕਿ ਹੈਪੀ ਮਲੇਸ਼ੀਆ ਜੋ ਕਿ ਲਖਬੀਰ ਸਿੰਘ ਰੋਡੇ ਦਾ ਸਾਥੀ ਸੀ। ਲਖਬੀਰ ਸਿੰਘ ਰੋਡੇ ਪਾਕਿਸਤਾਨ ਸਥਿਤ ISYF (ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ) ਦਾ ਮੁਖੀ ਹੈ। ਹੈਪੀ ਰੋਡੇ ਦੇ ਨਾਲ-ਨਾਲ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਸੀ।

ਜ਼ਿਕਰਯੋਗ ਹੈ ਕਿ ਅੱਤਵਾਦੀ ਹੈਪੀ ਮਲੇਸ਼ੀਆ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ 'ਚ ਲੋੜੀਂਦਾ ਸੀ। ਇਸ ਤੋਂ ਪਹਿਲਾਂ ਇਸ ਸਾਲ ਸਤੰਬਰ 'ਚ NIA  ਨੇ ਉਸ 'ਤੇ 10 ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਵਿਸ਼ੇਸ਼ ਅਦਾਲਤ NIA ਵੱਲੋਂ ਹੈਪੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ।

In The Market