ਅੰਮ੍ਰਿਤਸਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹੁਸ਼ਿਆਰਪੁਰ ਪੁਲਿਸ ਨੇ ਹਾਸਲ ਕਰ ਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐੱਸ.ਐੱਸ.ਓ.ਸੀ. 'ਚ ਰੱਖਿਆ ਗਿਆ।
ਲਾਰੈਂਸ ਬਿਸ਼ਨੋਈ ਨੂੰ ਅੱਜ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ਤੋਂ ਹੁਸ਼ਿਆਰਪੁਰ ਪੁਲਿਸ ਵੱਲੋਂ ਟ੍ਰਾਂਜਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਲਿਆਂਦਾ ਗਿਆ। ਇਸ ਦੌਰਾਨ ਹੁਸ਼ਿਆਰਪੁਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੀ ਪੁਲਿਸ ਰਿਮਾਂਡ ਦਿੱਤਾ ਹੈ। 7 ਦਿਨ ਦੇ ਮਿਲੇ ਪੁਲਿਸ ਰਿਮਾਂਡ ਦੌਰਾਨ ਸੀ.ਆਈ.ਏ. ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ।
ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਇਸ ਦੇ ਨਾਲ ਹੀ ਅੱਜ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ੀ ਲਈ ਲਿਜਾਇਆ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵੀ ਕੀਤੀ।
Also Read: CM ਮਾਨ ਦੇ ਵੱਖਰੀ ਵਿਧਾਨ ਸਭਾ ਤੇ ਹਾਈ ਕੋਰਟ ਦੇ ਬਿਆਨ ਸੁਖਬੀਰ ਬਾਦਲ ਨੇ ਜਤਾਇਆ ਇਤਰਾਜ਼
ਪੁਲਿਸ ਉਸ ਤੋਂ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਅਤੇ ਦੂਜੀ ਵਾਰ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਦੀ ਜਾਂਚ ਟੀਮ ਪੁੱਛ-ਪੜਤਾਲ ਵਿਚ ਲੱਗੀ ਹੋਈ ਹੈ, ਪਰ ਅੰਮ੍ਰਿਤਸਰ ਪੁਲਿਸ ਨੂੰ ਪੁੱਛ-ਪੜਤਾਲ ਦੌਰਾਨ ਕੀ ਪਤਾ ਲੱਗਾ ਅਤੇ ਹੁਣ ਤੱਕ ਕਿਹੜੇ ਸੁਰਾਗ ਮਿਲੇ ਹਨ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
ਮਾਲ ਮੰਡੀ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ
ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਹੀ ਮਾਲ ਮੰਡੀ ਵਿਖੇ ਐੱਸ.ਐੱਸ.ਓ.ਸੀ. ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸੀਸੀਟੀਵੀ ਵਾਲੀਆਂ ਵੈਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋ ਸਕੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gold-Silver price Today: सोना-चांदी की कीमतें में बढ़ोतरी जारी; जानें आज क्या है 22 कैरेट गोल्ड का रेट
Chandigarh News: पांच या उससे अधिक चालान बकाया होने पर ड्राइविंग लाइसेंस होगा रद्द! पढ़े पूरी खबर
Mahakumbh 2025: प्रयागराज महाकुंभ मेले में मुफ्त इलाज; सैकड़ों हार्ट अटैक के मरीजों की बची जान