LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਾਰੈਂਸ ਬਿਸ਼ਨੋਈ ਮੁੜ ਲਿਆਂਦਾ ਗਿਆ ਖਰੜ, ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਹੈ 8 ਦਿਨ ਦਾ ਰਿਮਾਂਡ

28 june kharara

ਅੰਮ੍ਰਿਤਸਰ- ਮਰਹੂਮ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਕੇਸ 'ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਨੂੰ ਅੱਜ ਸਵੇਰੇ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਅੱਠ ਦਿਨ ਦੇ ਪੁਲਿਸ ਰਿਮਾਂਡ ਲੈ ਲਿਆ ਗਿਆ ਸੀ ਨੂੰ ਸੁਰੱਖਿਆ ਕਾਰਨਾਂ ਕਰਕੇ ਮੁੜ ਖਰੜ ਵਿਖੇ ਤਬਦੀਲ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਉੱਥੇ ਹੀ ਉਸ ਪਾਸੋਂ ਕੋਸ਼ਿਸ਼ ਕਰੇਗੀ। ਅਜਿਹਾ ਫ਼ੈਸਲਾ ਉਸ ਦੀ ਸੁਰੱਖਿਆ ਕਰਕੇ ਲਿਆ ਗਿਆ ਹੈ। 

Also Read: 20 ਕਿੱਲੋ ਤੋਂ ਵਧੇਰੇ ਆਈਸ ਡਰੱਗ ਸਮੇਤ ਦੋ ਮੁਲਜ਼ਮ ਕਾਬੂ, ਕਰੋੜਾਂ 'ਚ ਹੈ ਕੀਮਤ

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਜੁਲਾਈ ਤੱਕ 8 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੀ ਪੇਸ਼ੀ ਤੋਂ ਪਹਿਲਾਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

Also Read: ਪਿਤਾ ਮੁਕੇਸ਼ ਅੰਬਾਨੀ ਨੇ ਬੇਟੇ ਆਕਾਸ਼ ਅੰਬਾਨੀ ਨੂੰ ਸੌਂਪੀ ਰਿਲਾਇੰਸ ਜਿਓ ਦੀ ਕਮਾਨ

ਅੰਮ੍ਰਿਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛ-ਗਿੱਛ ਲਈ ਉਸ ਨੂੰ ਪੰਜਾਬ ਪੁਲਿਸ ਨੇ ਰਿਮਾਂਡ ’ਤੇ ਪੰਜਾਬ ਲਿਆਂਦਾ ਹੈ।

In The Market