ਗੁਰਦਾਸਪੁਰ: ਬੀਤੇ ਦਿਨੀ ਗੁਰਦਾਸਪੁਰ (Gurdaspur) ਦੇ ਪਿੰਡ ਬੱਲੜਵਾਲ ਵਿਖੇ ਕਤਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਸੀ ਜਿਥੇ ਪ੍ਰੇਮ ਸੰਬੰਧਾਂ (Love Relationship) ਨੂੰ ਲੈ ਕੇ 4 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਅਤੇ 2 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਖੇਤ ਵਿੱਚ ਮੁੰਡੇ ਦਾ ਪਰਿਵਾਰ ਪਾਣੀ ਲਗਾ ਰਿਹਾ ਸੀ, ਕਿ ਕੁੜੀ ਦੇ ਪਰਿਵਾਰ ਨੇ ਗੋਲੀ ਚਲਾਈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਹਨ।
Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ
ਉਸ ਕਤਲ ਮਾਮਲੇ ਵਿਚ ਹੁਣ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ।
ਇਸ ਸਬੰਧੀ ਅੱਜ ਐਸਐਸਪੀ ਬਟਾਲਾ ਨੇ ਪ੍ਰੈੱਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਰਾਸ਼ਨ ਦੇ ਡਿਪੂ ਦੀ ਰੰਜਿਸ਼ ਅਤੇ ਦੋਨਾਂ ਧਿਰਾਂ ਦੇ ਲੜਕਾ ਲੜਕੀ ਦੇ ਪ੍ਰੇਮ ਸਬੰਧਾਂ ਕਾਰਨ ਦੋਨਾਂ ਪਰਿਵਾਰਾਂ ਵਿੱਚ ਖੂਨੀ ਝੜਪ ਹੋਈ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਉਰਫ ਸੋਨੀ ਕੁਲਵਿੰਦਰ ਕੌਰ ਅਤੇ ਜਤਿੰਦਰ ਸਿੰਘ ਉਰਫ ਜੋਤੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੇਤਾਂ ਵਿੱਚ ਕੰਮ ਕਰ ਰਹੇ 6 ਵਿਅਕਤੀਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਜਾਣੋ ਮਾਮਲਾ
ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ (civil hospital) 'ਚ ਦਾਖਿਲ ਹਰਮਨ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦੇ ਪ੍ਰੇਮ ਸੰਬੰਧ ਪਿੰਡ ਦੀ ਹੀ ਰਹਿਣ ਵਾਲੀ ਇਕ ਕੁੜੀ ਦੇ ਨਾਲ ਸਨ। ਇਸ ਬਾਰੇ ਕੁੜੀ ਦੇ ਪਰਿਵਾਰ ਨੂੰ ਪਤਾ ਲੱਗ ਗਿਆ।
ਹਮਲੇ ਵਿਚ ਉਨ੍ਹਾਂ ਵਲੋਂ ਗੋਲੀ ਚਲਾਈ ਗਈ, ਗੋਲੀ ਚਲਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਜਸਬੀਰ ਸਿੰਘ, ਬਬਨਦੀਪ ਸਿੰਘ, ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਾਮਿਲ ਹਨ। 2 ਲੋਕ ਜਖਮੀ ਹੋ ਗਏ ਹਨ, ਜਿਨ੍ਹਾਂ ਵਿਚ ਹਰਮਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸ਼ਾਮਿਲ ਹਨ। ਇਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर