LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਸਰ 'ਚ ਨਵਜੋਤ ਸਿੱਧੂ ਦਾ ਵੱਡਾ ਸ਼ਕਤੀ ਪ੍ਰਦਰਸ਼ਨ, ਸਾਰੇ ਵਿਧਾਇਕਾਂ ਆਉਣਗੇ ਨਜ਼ਰ

navjot skti prdsrhan

ਅੰਮ੍ਰਿਤਸਰ: ਪੰਜਾਬ ਕਾਂਗਰਸ (Punjab congress) ਦਾ ਪ੍ਰਧਾਨ ਬਣਨ ਮਗਰੋਂ ਬੀਤੇ ਦਿਨੀ ਅੰਮ੍ਰਿਤਸਰ ਪੁੱਜੇ ਨਵਜੋਤ ਸਿੱਧੂ ਦਾ ਕਾਂਗਰਸੀ ਸਮਰਥਕਾਂ ਨੇ ਪਟਾਕੇ ਚਲਾ ਕੇ, ਢੋਲ ਵਜਾ ਕੇ, ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪੇ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਵਿਚਕਾਰ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਕਰਨ ਭੂਮੀ (Amritsar) ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ।

ਉਨ੍ਹਾਂ ਪ੍ਰਧਾਨ ਵਜੋਂ ਅੱਜ (Amritsar) ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਅੱਧਿਓਂ ਵੱਧ ਵਿਧਾਇਕ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਿੱਧੂ ਆਪਣੀ ਪਾਰੀ ਦੀ ਸ਼ੁਰੂਆਤ ਕਰਨਗੇ। ਉਂਝ ਉਨ੍ਹਾਂ ਦੀ ਅਧਿਕਾਰਤ ਤੌਰ 'ਤੇ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਏਗੀ।

Read this:  ਜ਼ਮੀਨ ਪਿੱਛੇ ਪੁੱਤ ਨੇ ਕੀਤੀਆਂ ਹੈਵਾਨੀਅਤ ਦੀਆਂ ਹੱਦਾਂ ਪਾਰ, ਪਿਤਾ ਨੂੰ ਦਿੱਤੀ ਰੂਹ ਕੰਬਾਊ ਮੌਤ

ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ 'ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਤੈਅ ਹੈ ਕਿ ਹਾਈਕਮਾਨ ਸਾਰੇ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨੂੰ ਸਿੱਧੂ ਨਾਲ ਤੋਰਨ ਲਈ ਆਪ ਅੱਗੇ ਆਈ ਹੈ।

Read this- ਭਾਰੀ ਬਾਰਿਸ਼ ਕਰਕੇ ਚੰਡੀਗੜ੍ਹ ਮਨਾਲੀ NH ਦਾ ਟੁੱਟਿਆ ਸੰਪਰਕ, 50 ਸੜਕਾਂ ਬੰਦ

ਗੌਰਤਲਬ ਹੈ ਕਿ ਬੀਤੇ ਦਿਨੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਇਸ ਸੂਰਮੇ ਦੀ ਧਰਤੀ ਉੱਤੇ ਆ ਕੇ ਦਿਲ ਨੂੰ ਬਹੁਤ ਸਕੂਨ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਸਰਦਾਰੀਆਂ ਸਿਰ ਦੇ ਕੇ ਲਈਆਂ ਗਈਆਂ ਹਨ। ਸਿੱਧੂ ਨੇ ਇਹ ਵੀ ਦੱਸਿਆ ਕਿ ਮੈਂ ਹਰ ਕਾਂਗਰਸੀ ਆਗੂ ਅੰਦਰ ਨਵੀਂ ਅਣਖ ਅਤੇ ਸੋਚ ਪੈਦਾ ਕਰਨਾ ਚਾਹੁੰਦਾ ਹਾਂ। ਦੂਜੇ ਪਾਸੇ  22 ਜੁਲਾਈ ਨੂੰ ਸਾਰੇ ਪੰਜਾਬ ਕਾਂਗਰਸ ਦੇ ਸਾਰੇ ਆਗੂ, ਵਿਧਾਇਕ ਤੇ ਨਵੇਂ ਨਿਯੁਕਤ ਮੰਤਰੀ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਰਾਜ ਭਵਨ ਵੱਲ ਮਾਰਚ ਕਰਨਗੇ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।

sidhu ppcc

In The Market