LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੰਘ ਸਿੱਧੂ ਨੇ ਦੁਰਗਿਆਣਾ ਮੰਦਰ ਟੇਕਿਆ ਮੱਥਾ

durguana mandir

ਅੰਮ੍ਰਿਤਸਰ (ਇੰਟ.)- ਪੰਜਾਬ (Punjab) ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Vidhan Sabha Election) ਤੋਂ ਪਹਿਲਾਂ ਜਾਰੀ ਕਾਂਗਰਸ ਪਾਰਟੀ (Congress party) ਅੰਦਰ ਦਾ ਦੰਗਲ ਵੀ ਖਤਮ ਨਹੀਂ ਹੋ ਰਿਹਾ ਹੈ। ਪੰਜਾਬ ਕਾਂਗਰਸ (Punjab Congress) ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤਾਜਪੋਸ਼ੀ ਤੋਂ ਬਾਅਦ ਹੀ ਹਮਾਇਤੀਆਂ ਨੂੰ ਮਿਲ ਰਹੇ ਹਨ। ਇਸੇ ਕੜੀ ਵਿਚ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ (Amritsar) ਵਿਚ ਮੌਜੂਦ ਰਹੇ, ਜਿੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ (Harimandir Sahib) ਮੱਥੇ ਟੇਕਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਣਾ ਮੰਦਰ (Durgyana mandir) ਵੀ ਮੱਥਾ ਟੇਕਿਆ।

Navjot Singh Sidhu, Congress's new captain of Punjab, starts consolidating  support | Ludhiana News - Times of India

read this- ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਸਮੇਤ ਪੂਰਾ ਪਿੰਡ ਡੱਟਿਆ ਬੇਅੰਤ ਕੌਰ ਖਿਲਾਫ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸਿੱਧੂ ਦੀ ਬੱਸ ਜਲਿਆਂਵਾਲਾ ਬਾਗ ਦੇ ਬਾਹਰ ਪਹੁੰਚੀ, ਇਸ ਵਿਚ ਸਾਰੇ ਵਿਧਾਇਕ ਅਤੇ ਕੈਬਨਿਟ ਮੰਤਰੀ ਵੀ ਸਵਾਰ ਸਨ। ਸਿੱਧੂ ਬੱਸ ਵਿਚੋਂ ਉਤਰੇ ਅਤੇ ਜਲਿਆਂਵਾਲਾ ਗੇਟ ਦੇ ਬਾਹਰ ਨਤਮਸਤਕ ਹੋਣ ਤੋਂ ਬਾਅਦ ਵਾਪਸ ਬੱਸ ਵਿਚ ਸਵਾਰ ਹੋ ਗਏ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੁਰਗਿਆਣਾ ਮੰਦਿਰ ਪਹੁੰਚੇ। ਉਨ੍ਹਾਂ ਦੇ ਨਾਲ ਵਿਧਾਇਕ ਸੁਨੀਤ ਦੱਤੀ, ਵਿਧਾਇਕ ਰਾਜਕੁਮਾਰ ਵੇਰਕਾ, ਵਿਧਾਇਕ ਸੁਖਵਿੰਦਰ ਡੈਨੀ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਮਣ ਬਖਸ਼ੀ ਅਤੇ ਦੁਰਗਿਆਣਾ ਤੀਰਥ ਕਮੇਟੀ ਦੇ ਪ੍ਰਧਾਨ ਰਮੇਸ਼ ਸ਼ਰਮਾ, ਜਨਰਲ ਸਕੱਤਰ ਅਰੁਣ ਖੰਨਾ ਵੀ ਸਨ।

 

In The Market