LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

1sep governor

ਅੰਮ੍ਰਿਤਸਰ- ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਚ ਸੀਸ ਨਿਵਾਇਆ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਿਆ ਤੇ ਸੁਖ ਸ਼ਾਂਤੀ ਦੇ ਲਈ ਅਰਦਾਸ ਕੀਤੀ।

ਪੜੋ ਹੋਰ ਖਬਰਾਂ: ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ, ਸੁਖਬੀਰ ਸਿੰਘ ਬਾਦਲ ਨੇ ਐਲਾਨੇ 6 ਹੋਰ ਉਮੀਦਵਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦਾ ਅਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐੱਸਜੀਪੀਸੀ ਦੇ ਜਨਰਲ ਸਕੱਤਰ ਭਗਵੰਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਸੁਰਜੀਤ ਸਿੰਘ ਮੌਜੂਦ ਸਨ। ਉਨ੍ਹਾਂ ਨੇ ਰਾਜਪਾਲ ਦਾ ਪ੍ਰੋਟੋਕਾਲ ਦੇ ਅਨੁਸਾਰ ਸਵਾਗਤ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਤੋਂ ਬਾਅਦ ਦੁਰਗਿਆਨਾ ਤੀਰਥ ਵਿਚ ਵੀ ਨਤਮਸਤਕ ਹੋਣ ਲਈ ਰਵਾਨਾ ਹੋਏ।

ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਿਸਵਾਂ ਪੈਲੇਸ ਪਹੁੰਚੇ ਹਰੀਸ਼ ਰਾਵਤ

ਦੱਸ ਦਈਏ ਕਿ 81 ਸਾਲ ਦੇ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਹੀ ਪੰਜਾਬ ਦੇ ਰਾਜਪਾਲ ਦੇ ਤੌਰ ਉੱਤੇ ਸਹੁੰ ਚੁੱਕੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਰਵਿ ਸ਼ੰਕਰ ਝਾਅ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹੋਣਗੇ। ਉਨ੍ਹਾਂ ਤੋਂ ਪਹਿਲਾਂ ਵੀਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਹੁਣ ਬਨਵਾਰੀ ਲਾਲ ਪੁਰੋਹਿਤ ਦੀ ਨਿਯੁਕਤੀ ਹੋਈ ਹੈ। ਉਹ ਵਰਤਮਾਨ ਵਿਚ ਤਾਮਿਲਨਾਡੂ ਦੇ ਵੀ ਰਾਜਪਾਲ ਹਨ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵਧੇਰੇ ਭਾਰ ਸੌਂਪਿਆ ਗਿਆ ਹੈ। 

ਪੜੋ ਹੋਰ ਖਬਰਾਂ: ਜਾਨਲੇਵਾ ਸਾਬਿਤ ਹੋਇਆ ਤੇਜ਼ ਮੀਂਹ, ਪਾਣੀ 'ਚ ਕਰੰਟ ਆਉਣ ਕਾਰਨ 3 ਬੱਚੀਆਂ ਸਣੇ 5 ਦੀ ਮੌਤ

In The Market