LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Amritsar News: ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਗੈਸ ਲੀਕ ਦਾ ਮਾਮਲਾ ਸਾਹਮਣੇ

gasleakamr54

Amritsar News: ਕੁਝ ਸਾਲ ਪਹਿਲਾਂ ਗੁਜਰਾਤ ਤੋਂ ਅੰਡਰਗਰਾਉਂਡ ਗੈਸ ਪਾਈਪ ਵਿਛਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਅੰਡਰਗਰਾਉਂਡ ਕੀਤਾ ਗਿਆ ਹੈ ਪਰ ਹੁਣ ਗੈਸ ਪਾਈਪ ਲੀਕ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਗੈਸ ਪਾਈਪ ਲੀਕ ਹੋਣ ਕਾਰਨ ਆਸਪਾਸ ਦੇ ਲੋਕਾਂ 'ਚ ਡਰ ਦਾ ਮਾਹੌਲ ਹੈ। 

ਉਥੇ ਕੰਮ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਗੈਸ ਪਾਈਪ ਦਾ ਕੰਮ ਚੱਲ ਰਿਹਾ ਸੀ ਅਤੇ ਅਚਾਨਕ ਗੈਸ ਪਾਈਪ ਲੀਕ ਹੋਣ ਕਾਰਨ ਕਾਫੀ ਬਦਬੂ ਆ ਗਈ ਸੀ, ਜਿਸ ਦੀ ਬਾਅਦ ਵਿੱਚ ਮੁਰੰਮਤ ਕੀਤੀ ਜਾ ਰਹੀ ਹੈ। ਗੈਸ ਪਾਈਪ ਲੀਕ ਹੋਣ ਕਾਰਨ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਜ਼ਿਕਰਯੋਗ ਹੈ ਕਿ ਇਕ ਵਾਰ ਗੁਜਰਾਤ ਗੈਸ ਪਾਈਪ ਲੀਕ ਹੋਣ ਕਾਰਨ ਅੰਮ੍ਰਿਤਸਰ ਦੀ ਵੱਲਾਂ ਮੰਡੀ ਨੇੜੇ ਅੱਗ ਲੱਗ ਗਈ ਸੀ ਅਤੇ ਇਹ ਅੱਗ ਦੋ ਦਿਨਾਂ ਤੋਂ ਲਗਾਤਾਰ ਬਲ ਰਹੀ ਸੀ ਕਿਉਂਕਿ ਇਸ ਗੈਸ ਪਾਈਪ ਨੂੰ ਬੰਦ ਕਰਨ ਦਾ ਕੰਟਰੋਲ ਗੁਜਰਾਤ ਤੋਂ ਹੀ ਲਿਆ ਗਿਆ ਹੈ। ਉਂਜ, ਇਹ ਮਾਣ ਵਾਲੀ ਗੱਲ ਸੀ ਕਿ ਉਸ ਸਮੇਂ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਗਈ। 

ਹੁਣ ਇੱਕ ਵਾਰ ਫਿਰ ਤਰਨਤਾਰਨ ਪੋਡ 'ਤੇ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਨੇੜੇ ਗੈਸ ਪਾਈਪ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਜੇਕਰ ਕੋਈ ਵੱਡਾ ਹਾਦਸਾ ਵਾਪਰ ਗਿਆ ਹੁੰਦਾ ਤਾਂ ਸ਼ਾਇਦ ਇਸ ਨੂੰ ਕਾਬੂ ਨਹੀਂ ਕੀਤਾ ਜਾ ਸਕਦਾ ਸੀ ਅਤੇ ਹੁਣ ਕਰਮਚਾਰੀ ਗੈਸ ਪਾਈਪ ਲੀਕ ਨੂੰ ਠੀਕ ਕਰਨ ਦੀ ਗੱਲ ਕਰ ਰਹੇ ਹਨ ਅਤੇ ਇਹ ਕੰਮ ਵੀ ਜਲਦੀ ਤੋਂ ਜਲਦੀ ਕੀਤਾ ਜਾ ਰਿਹਾ ਹੈ।

In The Market