LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੁਲਿਸ ਵੱਲੋਂ ਇਨਸਾਫ ਨਾ ਮਿਲਣ ਤੇ ਵਿਦੇਸ਼ ਤੋਂ ਆਏ NRI ਵੱਲੋਂ ਦੇਸ਼ ਛੱਡ ਕੇ ਵਾਪਿਸ ਵਿਦੇਸ਼ ਜਾਣ ਦੀ ਕਹੀ ਗੱਲ

batala news today in punjabi 15 12

ਪੁਲਿਸ ਵੱਲੋਂ ਇਨਸਾਫ ਨਾ ਮਿਲਣ ਤੇ ਵਿਦੇਸ਼ ਤੋਂ ਆਏ NRI ਵੱਲੋਂ ਦੇਸ਼ ਛੱਡ ਕੇ ਵਾਪਿਸ ਵਿਦੇਸ਼ ਜਾਣ ਦੀ ਕਹੀ ਗੱਲ

ਜਿਲ੍ਹਾ ਗੁਰਦਾਸਪੁਰ ਦੇ ਬਟਾਲਾ ਨਜਦੀਕੀ ਕਸਬਾ ਕਾਹਨੂੰਵਾਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਵੱਡੇ ਕਾਰੋਬਾਰੀ  ਗੁਰਮੀਤ ਸਿੰਘ ਅਤੇ ਉਸਦੇ ਪਰਿਵਾਰ ਵੱਲੋਂ ਪੰਜਾਬ ਵਿੱਚ ਆਪਣੇ ਆਪ ਨੂੰ ਅਤੇ ਆਪਣੇ ਕਾਰੋਬਾਰ ਨੂੰ ਅਸੁਰੱਖਿਅਤ ਦੱਸਦੇ ਹੋਏ ਦੇਸ਼ ਛੱਡਣ ਦਾ ਫੈਸਲਾ ਕੀਤਾ ਹੈ। 

ਪੰਜਾਬ ਆਕੇ ਕਾਰੋਬਾਰ ਕਰ ਰਹੇ ਗੁਰਮੀਤ ਸਿੰਘ ਨੇ ਸੋਸ਼ਲ ਮੀਡਿਆ ਦੌਰਾਨ ਦੱਸਿਆ ਹੈ ਕਿ ਪਿਤਾ ਦੀ ਮੌਤ ਤੋਂ ਬਾਅਦ ਉਹ 2020 ਵਿਚ Canada ਤੋਂ ਪਰਿਵਾਰ ਸਮੇਤ ਵਾਪਿਸ ਆ ਕੇ ਪੰਜਾਬ ਦੇ ਕਸਬਾ ਕਾਹਨੂੰਵਾਨ ਵਿਖੇ ਆੜਤ ਦਾ ਕੰਮ ਕਰਦਾ ਹੈ ਤੇ

 ਇਸ ਤੋਂ ਇਲਾਵਾ ਉਹ ਜ਼ਿਲ੍ਹਾ ਪੱਧਰ ਤੇ ਖਾਦਾਂ ਦਵਾਈਆਂ ਅਤੇ ਖੇਤੀ ਦੀਆਂ ਲੋੜੀਂਦੀਆਂ ਵਸਤੂਆਂ ਆਦਿ ਦਾ ਵਪਾਰ ਕਰਦਾ ਹੈ। 

ਗੁਰਮੀਤ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਹੈ ਕਿ ਉਹਨਾਂ ਦੀ ਦੁਕਾਨ ਉਪਰ ਕੁਝ ਕਰਿੰਦੇ ਕੰਮ ਕਰਦੇ ਹਨ। ਜਿਨ੍ਹਾਂ ਵਿਚੋਂ ਇਕ ਕਰਿੰਦਾ ਕਾਹਨੂੰਵਾਨ ਦਾ ਹੀ ਰਹਿਣ ਵਾਲਾ ਹੈ। ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਆਪਣੇ ਕਰਿੰਦੇ ਉਪਰ ਦੁਕਾਨ ਵਿੱਚੋਂ ਚੋਰੀ ਕਰਨ ਦਾ ਸ਼ੱਕ ਸੀ ਪਰ ਉਹ ਬੰਦੇ ਦੀ ਰੰਗੇ-ਹੱਥੀ ਕਾਰਵਾਈ ਕਰਵਾਉਣਾ ਚਾਹੁੰਦਾ ਸੀ ।

ਉਨ੍ਹਾਂ  ਨੇ ਦੱਸਿਆ ਕਿ ਬੀਤੇ ਦਿਨ ਹੀ  ਉਸ ਨੇ ਆਪਣੇ ਕਰਿੰਦੇ ਨੂੰ ਦੁਕਾਨ ਵਿੱਚੋਂਂ ਚੋਰੀ ਕੀਤੇ ਸਮਾਨ ਸਮੇਤ ਕਾਬੂ ਕੀਤਾ ਅਤੇ ਇਸ ਕਰਿੰਦੇ ਨੂੰ ਥਾਣਾ ਕਾਹਨੂੰਵਾਨ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਤੇ ਜਦੋਂ ਉਹ ਅਗਲੇ ਦਿਨ ਹੀ ਪੁਲਿਸ ਕੋਲ ਕੀਤੀ ਕਾਨੂੰਨੀ ਕਾਰਵਾਈ ਬਾਰੇ ਪਤਾ ਕਰਨ ਗਿਆ ਤਾਂ  ਪੁਲਿਸ ਦਾ ਕਹਿਣਾ ਹੈ ਕਿ  ਥਾਣੇ ਵਿਚ ਲਿਆਂਦੇ ਗਏ ਵਿਅਕਤੀ ਵੱਲੋਂ ਗੁਰਮੀਤ ਸਿੰਘ ਉਪਰ ਤਸ਼ੱਦਦ ਕਰਨ ਦੇ ਦੋਸ਼ ਲਗਾਏ ਗਏ ਹਨ। 

ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਦੇਖ ਰਹੇ ਅਧਿਕਾਰੀ ਅਤੇ ਥਾਣਾ ਮੁਖੀ  ਵੱਲੋਂ ਉਸ ਨੂੰ ਇਸ ਮਾਮਲੇ ਵਿੱਚ ਰਾਜ਼ੀਨਾਮਾਂ ਕਰਨ ਦਾ ਦਬਾਅ ਬਣਾਇਆ ਗਿਆ ਤੇ ਸੋਸ਼ਲ ਮੀਡਿਆ ਰਾਹੀਂ ਗੁਰਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਤੋਂ ਇਲਾਵਾ ਉਨ੍ਹਾ ਦੀ ਧੀ ਹਰਕੀਰਤ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਆਪ ਨੂੰ ਪੰਜਾਬ ਵਿਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ 

ਇਸ ਲਈ ਉਹ ਆਪਣਾ ਸਾਰਾ ਕਾਰੋਬਾਰ ਛੱਡ ਕੇ ਦੁਬਾਰਾ ਕੈਨੇਡਾ ਆਪਣੇ  ਪਰਿਵਾਰ ਸਮੇਤ ਚਲੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ  ਕਿ ਉਹ ਇੱਕ ਇਮਾਨਦਾਰ ਕਾਰੋਬਾਰੀ ਹੋਣ ਦੇ ਨਾਤੇ ਸਰਕਾਰ ਦੇ ਖਜ਼ਾਨੇ ਵਿੱਚ ਲੱਖਾਂ ਰੁਪਏ ਦਾ ਟੈਕਸ ਅਦਾ ਕਰਦੇ ਹਨ ਪਰ ਇਸ ਦੇ ਬਾਵਜੂਦ ਵੀ ਥਾਣਾ ਕਾਹਨੂੰਵਾਨ ਦੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੋਈ ਇਨਸਾਫ ਨਹੀਂ ਮਿਲ ਰਿਹਾ ਹੈ।ਇਸ ਮੌਕੇ ਉਨ੍ਹਾਂ ਨੇ ਕਾਹਨੂੰਵਾਨ ਪੁਲਿਸ ਉਪਰ ਗੰਭੀਰ ਦੋਸ਼ ਲਗਾਏ ਅਤੇ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ  ਵੀ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹੋਵੇਗੀ।

ਜਦੋ ਥਾਣਾ ਕਾਹਨੂੰਵਾਨ ਦੇ ਇੰਚਾਰਜ S.H.O.ਸੁਖਜੀਤ ਸਿੰਘ ਰਿਆੜ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਇਕ ਹੀ ਜਵਾਬ ਸੀ ਕਿ ਇਨਸਾਫ ਜਰੂਰ ਦਿੱਤਾ ਜਾਵੇਗਾ ਨਾਲ ਹੀ  ਉਨ੍ਹਾਂ ਨੇ ਕਿਹਾ ਹੈ ਕਿ ਗੁਰਮੀਤ ਸਿੰਘ ਵੱਲੋਂ ਉਨ੍ਹਾਂ ਨੂੰ ਨਵਾਂ ਪਿੰਡ ਕਾਹਨੂੰਵਾਨ ਦੇ ਹੀ ਇਕ ਨੌਜਵਾਨ ਵੱਲੋਂ ਚੋਰੀ ਦੇ ਮਾਮਲੇ ਦੀ  ਜਾਣਕਾਰੀ ਦਿੱਤੀ ਸੀ ਪਰ ਇਸ ਨੌਜਵਾਨ ਵੱਲੋਂ ਵੀ ਗੁਰਮੀਤ ਸਿੰਘ ਅਤੇ ਉਸ ਦੇ ਪਰਿਵਾਰ ਉਤੇ ਵੀ ਕੁੱਟਮਾਰ ਦੇ ਦੋਸ਼ ਲਗਾਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਉਪਰੰਤ ਗੁਰਮੀਤ ਸਿੰਘ ਵੱਲੋਂ ਉਸ ਨੌਜ਼ਵਾਨ ਖਿਲਾਫ਼ ਕੋਈ ਲਿਖਤੀ ਬਿਆਨ ਨਹੀਂ ਦਿੱਤੇ ਗਏ ਜਿਸ ਦੇ ਅਧਾਰ ਤੇ ਉਸ ਨੌਜਵਾਨ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਗੁਰਮੀਤ ਸਿੰਘ ਵੱਲੋਂ ਪੁਲਿਸ ਉਪਰ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਵੀ ਉਨ੍ਹਾਂ ਨੇ ਨਕਾਰ ਦਿੱਤਾ।

In The Market