LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ ਝੰਡਾ

cm2

ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ 75ਵਾਂ ਸੁਤੰਤਰਤਾ ਦਿਵਸ ਬੜੇ ਜ਼ੋਰ-ਸ਼ੋਰ ਨਾਲ ਮਨਾਇਆ ਜਾਂਦਾ ਹੈ। 15 ਅਗਸਤ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। 

ਪੜੋ ਹੋਰ ਖਬਰਾਂ: Independence Day :ਲਾਲ ਕਿਲਾ ਵਿਖੇ PM ਮੋਦੀ ਨੇ ਲਹਿਰਾਇਆ ਤਿਰੰਗਾ ਝੰਡਾ

ਇਸ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਮੁੱਖ ਨੇ ਪੰਜਾਬ ਦੇ ਨਾਂ ਸੰਬੋਧਨ ਵਿਚ ਕਿਹਾ ਕਿ ਅਸੀਂ ਅੱਜ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ। 75ਵਾਂ ਸਾਲ ਕਿਸੇ ਦੀ ਵੀ ਜ਼ਿੰਦਗੀ ਵਿਚ ਇਕ ਨਵਾਂ ਮੋੜ ਹੁੰਦਾ ਹੈ। ਇਹ ਦਿਨ ਇਹ ਯਾਦ ਕਰਨ ਦਾ ਹੁੰਦਾ ਹੈ ਕਿ ਕਿੰਨੇ ਹੀ ਆਜ਼ਾਦੀ ਘੁਲਾਟੀਆਂ ਨੇ ਕੁਰਬਾਨੀਆਂ ਦਿੱਤੀਆਂ ਤੇ ਕੀ ਪ੍ਰਾਪਤੀਆਂ ਹੋਈਆਂ ਹਨ। ਆਜ਼ਾਦੀ ਦੀ ਲੜਾਈ ਵਿਚ ਕਿੰਨੇ ਹੀ ਸੈਂਕੜੇ ਹਜ਼ਾਰਾਂ ਲੋਕ ਅੰਗਰੇਜ਼ਾਂ ਨਾਲ ਲੜਾਈ ਵਿਚ ਸ਼ਹੀਦ ਹੋ ਗਈ।

 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਕ ਸਮੇਂ ਦੌਰਾਨ ਅੰਡੋਮਾਨ ਟਾਪੂ ਉੱਤੇ ਗਏ ਜਿਥੇ ਕਿ ਆਜ਼ਾਦੀ ਘੁਲਾਟੀਆਂ ਨੂੰ ਕਾਲੇਪਾਣੀ ਦੀ ਸਜ਼ਾ ਦਿੱਤੀ ਜਾਂਦੀ ਸੀ। ਉਥੇ ਉਸ ਹਰੇਕ ਘੁਲਾਟੀਏ ਦਾ ਨਾਂ ਦਰਜ ਸੀ ਜਿਸ ਨੇ ਆਜ਼ਾਦੀ ਦੀ ਲੜਾਈ ਵਿਚ ਉਸ ਜੇਲ ਵਿਚ ਸਜ਼ਾ ਕੱਟੀ ਸੀ। ਉਨ੍ਹਾਂ ਕਿਹਾ ਕਿ ਮੈਂ ਦੇਖ ਕੇ ਹੈਰਾਨ ਸੀ ਕਿ ਉਨ੍ਹਾਂ ਵਿਚ ਸਭ ਤੋਂ ਵਧੇਰੇ ਨਾਂ ਪੰਜਾਬੀਆਂ ਦੇ ਸਨ। ਉਹ ਚਾਹੁੰਦੇ ਹਨ ਕਿ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਯਾਦ ਰੱਖਿਆ ਜਾਵੇ, ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿਚ ਬਲਿਦਾਨ ਦਿੱਤੇ ਸਨ। 

ਪੜੋ ਹੋਰ ਖਬਰਾਂ: ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਕੈਂਟ ਰੇਲਵੇ ਸਟੇਸ਼ਨ ਨੇੜੇ ASI ਦੇ ਬੇਟੇ ਦਾ ਕਤਲ

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਸ ਲਈ ਪੰਜਾਬ ਵਿਚ ਇਕ ਮੈਮੋਰੀਅਲ ਵੀ ਬਣਾਇਆ ਜਾਵੇਗਾ, ਜਿਥੇ ਉਨ੍ਹਾਂ ਸਾਰੇ ਪੰਜਾਬੀਆਂ ਦੇ ਨਾਂ ਦਰਜ ਕੀਤੇ ਜਾਣਗੇ ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿਚ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਵੇਂ ਬਲਿਦਾਨ ਨਾਲ ਆਜ਼ਾਦੀ ਹਾਸਲ ਕੀਤੀ ਗਈ। ਅਸੀਂ ਧੰਨਵਾਦੀ ਹਾਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਜਿਨ੍ਹਾਂ ਨੇ ਆਪਣੀਆਂ ਜਾਨਾਂ ਦੇ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਯੋਗਦਾਨ ਪਾਇਆ।

ਪੜੋ ਹੋਰ ਖਬਰਾਂ: Independence Day :ਲਾਲ ਕਿਲਾ ਵਿਖੇ PM ਮੋਦੀ ਨੇ ਲਹਿਰਾਇਆ ਤਿਰੰਗਾ ਝੰਡਾ

ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿਚ ਕਿਹਾ ਕਿ 75ਵੇਂ ਸੁਤੰਤਰਤਾ ਦਿਵਸ ਦੀ ਸ਼ੁਰੂਆਤ ਸਾਡੇ ਸਾਰਿਆਂ ਲਈ ਪੰਜਾਬ ਅਤੇ ਭਾਰਤ ਨੂੰ ਮਜ਼ਬੂਤ ਅਤੇ ਵਧੇਰੇ ਵਿਕਸਤ ਬਣਾਉਣ ਦੀ ਵਧੇਰੇ ਜ਼ਿੰਮੇਵਾਰੀ ਲਿਆਉਂਦੀ ਹੈ। ਸਾਡੇ ਰਾਸ਼ਟਰ ਨੂੰ ਆਤਮ ਨਿਰਭਰ ਅਤੇ ਸੁਰੱਖਿਅਤ ਬਣਾਉਣ ਲਈ ਪੰਜਾਬੀਆਂ ਨੇ ਹਮੇਸ਼ਾ ਸਖਤ ਮਿਹਨਤ ਕੀਤੀ ਹੈ। ਮੈਂ ਇਸ ਇਤਿਹਾਸਕ ਮੌਕੇ 'ਤੇ ਸਾਰੇ ਪੰਜਾਬੀਆਂ ਦੀ ਭਾਵਨਾ ਅਤੇ ਉੱਦਮ ਨੂੰ ਸਲਾਮ ਕਰਦਾ ਹਾਂ।

ਪੜੋ ਹੋਰ ਖਬਰਾਂ: ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਕੈਂਟ ਰੇਲਵੇ ਸਟੇਸ਼ਨ ਨੇੜੇ ASI ਦੇ ਬੇਟੇ ਦਾ ਕਤਲ

 

In The Market