LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘੱਲੂਘਾਰਾ ਦਿਵਸ ਮੌਕੇ, ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆਂ ਸ੍ਰੀ ਹਰਿਮੰਦਰ ਸਾਹਿਬ

blue star

ਅੰਮ੍ਰਿਤਸਰ:  ਜੂਨ 1984 ’ਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਫ਼ੌਜੀ ਕਾਰਵਾਈ ਦੌਰਾਨ ਮਾਰੇ ਗਏ ਸਿੰਘਾਂ ਤੇ ਸਿੰਘਣੀਆਂ ਦੀ ਯਾਦ ਵਿੱਚ ‘ਘੱਲੂਘਾਰਾ ਦਿਵਸ’ ਮਨਾਇਆ ਜਾ ਰਿਹਾ ਹੈ। ਇੱਥੇ ਕੁਝ ਸੰਗਤਾਂ ਦੇ ਹੱਥਾਂ ਵਿੱਚ ‘ਖ਼ਾਲਿਸਤਾਨ ਜ਼ਿੰਦਾਬਾਦ’ ਤੇ ‘ਖ਼ਾਲਿਸਤਾਨ ਸਾਡਾ ਹੱਕ’ ਲਿਖੇ ਬੈਨਰ ਵਿਖਾਈ ਦਿੱਤੇ। ਦੂਜੇ ਪਾਸੇ ਅੱਜ ਅੱਜ ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਪੁੱਜ ਰਹੀ ਹੈ। ਇਸ ਮੌਕੇ ਲਾਲ ਕਿਲਾ ਹਿੰਸਾ (Red Fort Violence) ਦਾ ਮੁੱਖ ਮੁਲਜ਼ਮ ਦੀਪ ਸਿੱਧੂ (Deep Sidhu) ਵੀ ਪੁੱਜਾ ਹੈ। ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਵਾਲੇ ਸਾਰੇ ਰਸਤਿਆਂ ’ਤੇ ਵੀ ਵੱਡੀ ਗਿਣਤੀ ਵਿੱਚ ਪੁਲਿਸ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਘੱਲੂਘਾਰਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ, ਦਿੱਤਾ ਵੱਡਾ ਬਿਆਨ

ਪੰਜਾਬ ਪੁਲਿਸ ਦੇ ਕਰਮਚਾਰੀ ਤੇ ਮਹਿਲਾ ਪੁਲਿਸ ਕਰਮਚਾਰੀ ਵਿਹੜੇ ਦੇ ਅੰਦਰ ਸਿਵਲ ਕੱਪੜਿਆਂ ਵਿੱਚ ਤਾਇਨਾਤ ਹਨ। ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾ ਰਹੇ ਹਨ। ਅਰਦਾਸ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਨਮਾਨਤ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ‘ਤੇ ਸੰਦੇਸ਼ ਜਾਰੀ ਕਰਨਗੇ।

ਇਸੇ ਤਰ੍ਹਾਂ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਘੱਲੂਘਾਰਾ ਦਿਵਸ ਮੌਕੇ ਸਿੱਖ ਸਦਭਾਵਨਾ ਦਲ ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਮੌਕੇ ਭਾਵੇਂ ਗਰਮਦਲੀਆਂ ਨੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਜੰਮ ਕੇ ਕੀਤੀ ਪਰ ਇਸ ਸਭ ਦੇ ਬਾਵਜੂਦ ਇਹ ਸਮਾਗਮ ਅਮਨ ਅਮਾਨ ਨਾਲ ਸੰਪਨ ਹੋ ਗਿਆ ਤੇ ਪੁਲਿਸ ਵੱਲੋਂ ਕਿਸੇ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ। 

ਇਹ ਵੀ ਪੜ੍ਹੋ: ਮਿਲਖਾ ਸਿੰਘ ਤੇ ਪਤਨੀ ਦੀ ਹਾਲਤ ਵਿਚ ਆਇਆ ਥੋੜਾ ਸੁਧਾਰ, ਪਰਿਵਾਰ ਨੇ ਅਫ਼ਵਾਹਾਂ ਦਾ ਕੀਤਾ ਖੰਡਨ

 

In The Market