LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਰਗਟ ਸਿੰਘ ਦਾ ਵੱਡਾ ਬਿਆਨ- ਨਵਜੋਤ ਸਿੱਧੂ ਨਹੀਂ ਮੰਗਣਗੇ ਕੈਪਟਨ ਤੋਂ ਮਾਫੀ

pargat

ਅੰਮ੍ਰਿਤਸਰ: ਪੰਜਾਬ ਕਾਂਗਰਸ (Punjab congress) ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਪੰਜਾਬ ਕਾਂਗਰਸ ਦਾ ਕਲੇਸ਼ ਅਜੇ ਮੁੱਕਿਆ ਨਹੀਂ।

ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਨਾਲ ਮੰਤਰੀ ਤੇ ਵਿਧਾਇਕ ਬੱਸਾਂ ਰਾਹੀਂ ਜਾਣਗੇ ਸ੍ਰੀ ਦਰਬਾਰ ਸਾਹਿਬ ਦੁਰਗਿਆਣਾ ਮੰਦਰ ਤੇ ਰਾਮ ਤੀਰਥ ਵਿਖੇ ਜਾਣਗੇ।

ਹੁਣ ਪਾਰਟੀ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਦੋ ਧੜਿਆਂ ਵਿੱਚ ਵੰਡੇ ਗਏ ਹਨ। ਕੈਪਟਨ ਧੜਾ ਕਹਿ ਰਿਹਾ ਹੈ ਕਿ ਸਿੱਧੂ ਪਹਿਲਾਂ ਜਨਤਕ ਮਾਫੀ ਮੰਗੇ ਫਿਰ ਉਨ੍ਹਾਂ ਨਾਲ ਚੱਲਾਂਗੇ। ਉਧਰ ਸਿੱਧੂ ਧੜੇ ਦੇ ਲੀਡਰ ਕਹਿ ਰਹੇ ਹਨ ਕਿ ਮਾਫੀ ਕਾਹਦੀ ਜਦੋਂ ਸਿੱਧੂ ਨੇ ਕੋਈ ਗਲਤ ਕੰਮ ਹੀ ਨਹੀਂ ਕੀਤਾ।

ਦੂਜੇ ਪਾਸੇ ਅੱਜ ਨਵਜੋਤ ਸਿੰਘ ਸਿੱਧੂ ਦੇ ਘਰ ਪੰਜਾਬ ਦੇ ਕਈ ਮੰਤਰੀ ਤੇ ਵਿਧਾਇਕ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚੇ ਲੀਡਰਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਸਿੱਧੂ ਨੂੰ ਕੋਈ ਮਾਫੀ ਮੰਗਣ ਦੀ ਲੋੜ ਨਹੀਂ। ਵਿਧਾਇਕ ਮਦਨ ਲਾਲ ਜਲਾਲਪੁਰ, ਸੰਗਤ ਸਿੰਘ ਗਿਲਜ਼ੀਆਂ, ਪਰਗਟ ਸਿੰਘ ਤੇ ਜੋਗਿੰਦਰਪਾਲ ਨੇ ਕਿਹਾ ਕਿ ਸਿੱਧੂ ਨੂੰ ਮਾਫੀ ਮੰਗਣ ਦੀ ਕੋਈ ਲੋੜ ਨਹੀਂ।

ਉਨ੍ਹਾਂ ਕਿਹਾ ਕਿ ਕੈਪਟਨ ਨੂੰ ਹੁਣ ਇਹ ਗੱਲਾਂ ਭੁੱਲ ਜਾਣੀਆਂ ਚਾਹੀਦੀਆਂ ਹਨ। ਕੁਝ ਵਿਧਾਇਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ।

ਪ੍ਰਗਟ ਸਿੰਘ ਦਾ ਵੱਡਾ ਬਿਆਨ
ਨਵਜੋਤ ਸਿੱਧੂ ਦੇ ਘਰ ਪਹੁੰਚੇ ਪ੍ਰਗਟ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਕੈਪਟਨ ਤੋਂ ਮੁਆਫ਼ੀ ਨਹੀਂ ਮੰਗਣਗੇ।  ਕੈਪਟਨ ਪੰਜਾਬ ਦੀ ਜਨਤਾ ਤੋਂ ਮਾਫ਼ੀ ਮੰਗਣ।  ਮੁੱਦਿਆਂ ਦੀ ਲੜਾਈ ਨੂੰ ਈਗੋ ਨਾ ਬਣਾਉਣ  ਅਤੇ ਇੱਕਠੇ ਹੋ ਕੇ ਪੰਜਾਬ ਦੇ ਭਲੇ ਦੀ ਗੱਲ ਕਰਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇ ਕੈਪਟਨ ਪ੍ਰਤਾਪ ਬਾਜਵਾ ਨਾਲ ਗਿਲੇ ਸ਼ਿਕਵੇ ਦੂਰ ਕਰ ਸਕਦੇ ਹਨ ਤਾਂ ਸਿੱਧੂ ਨਾਲ ਇੱਕਠੇ ਹੋ ਕੇ ਪੰਜਾਬ ਦੇ ਮਸਲੇ ਹੱਲ ਕਰਨ।  

In The Market