LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਸਖ਼ਤ, ਪੁਲਿਸ ਵੱਲੋਂ Whatsapp ਜਾਰੀ

drug 1000

ਬਟਾਲਾ: ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਦਿਨੋਂ-ਦਿਨ ਸਖ਼ਤ ਹੁੰਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਉਥੇ ਪੁਲਿਸ ਪ੍ਰਸ਼ਾਸਨ ਵੀ ਲੋਕਾਂ ਦੇ ਸਹਿਯੋਗ ਨਾਲ ਤਸਕਰਾਂ ਉੱਤੇ ਨੱਥ ਪਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੱਟਸਐਪ ਨੰਬਰ ਜਾਰੀ ਕੀਤੇ ਗਏ ਹਨ। ਇਸ ਦੌਰਾਨ ਕਈ ਥਾਵਾਂ ਉੱਤੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਟਾਲਾ ਪੁਲਿਸ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਹਰਦੋਝੰਡੇ ਦੇ ਸਰਪੰਚ ਰਜਿੰਦਰ ਸਿੰਘ ਸੋਢੀ ਅਤੇ ਸੁਰਜੀਤ ਸਿੰਘ ਪ੍ਰਧਾਨ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਥਾਣਾ ਸਦਰ ਬਟਾਲਾ ਪੁੰਹਚੇ ਅਤੇ ਉਨ੍ਹਾਂ ਨੇ SHO ਸੁਰਿੰਦਰ ਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਸ਼ੇ ਨੂੰ ਠੱਲ ਪਾਉਣ ਲਈ ਸਖ਼ਤੀ ਕਰਨ ਦੀ ਅਪੀਲ ਕੀਤੀ।

ਸਰਪੰਚ ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੂੰ ਪਿੰਡ ਵਾਸੀਆ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪਿੰਡ ਵਿਚ ਇਕ ਨਸ਼ਾ ਰੋਕੂ ਕਮੇਟੀ ਬਣਾਈ ਗਈ ਹੈ। ਪਿੰਡ ਦੇ ਲੋਕ ਆਪਣੇ ਤੌਰ 'ਤੇ ਪਹਿਰਾ ਲਗਾ ਕੇ ਬਾਹਰੋਂ ਆਉਣ ਵਾਲੇ ਨਸ਼ਾ ਖਰੀਦਣ ਅਤੇ ਵੇਚਣ ਵਾਲਿਆਂ ਤੇ ਰੋਕ ਲਗਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ। ਇਸ ਦੌਰਾਨ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ। 

ਇਸ ਸਬੰਧੀ ਥਾਣਾ ਸਦਰ ਦੇ SHO ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪਿੰਡ ਹਰਦੋਝੰਡੇ ਦੇ ਮੋਹਤਬਰ ਅਤੇ ਕੁਝ ਲੋਕ ਉਨ੍ਹਾਂ ਕੋਲ ਆਏ ਹਨ ਅਤੇ ਉਨ੍ਹਾਂ ਵੱਲੋਂ ਪਿੰਡ 'ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕੁਝ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ ਅਤੇ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਅਸੀ ਹਰ ਸੰਭਵ ਕਦਮ ਚੁੱਕਾਂਗੇ।

ਰਿਪੋਰਟ- ਭੋਪਾਲ ਸਿੰਘ ਬਟਾਲਾ

In The Market