LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਤੋਂ ਪੰਪ ਮਾਲਿਕ ਪ੍ਰੇਸ਼ਾਨ

prtolu

ਗੁਰਦਾਸਪੁਰ : ਇੱਕ ਪਾਸੇ ਲੋਕ (coronavirus) ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਨਾਲ ਜੂਝ ਰਹੇ ਹਨ ਤੇ ਦੂਜੇ ਪਾਸੇ ਵਧ ਰਹੀ ਮਹਿੰਗਾਈ ਦੇ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ ਅਤੇ ਡੀਜਲ ਦੀਆ ਕੀਮਤਾਂ (Petrol, diesel prices) ਵਿਚ ਆਏ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸਦਾ ਅਸਰ ਆਮ ਜਨਤਾ ਦੇ ਜੇਬ ਉਪਰ ਪੈ ਰਿਹਾ ਹੈ। ਪੈਟਰੋਲ ਡੀਜ਼ਲ (Petrol, diesel prices) ਦੇ ਲਗਾਤਰ ਵੱਧ ਰਹੇ ਰੇਟਾਂ ਕਾਰਨ ਜਿਥੇ ਆਮ ਜਨਤਾ ਪ੍ਰੇਸ਼ਾਨ ਹੈ ਓਥੇ ਹੀ ਪੰਪ ਮਾਲਿਕ ਵੀ ਪ੍ਰੇਸ਼ਾਨੀ ਝੇਲ ਰਹੇ ਹਨ। 

ਇਹ ਵੀ ਪੜੋ: ਕੋਰੋਨਾ ਤੋਂ ਹਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਵਾਲੇ ਯੋਧਿਆਂ ਨੂੰ DC ਵੱਲੋਂ ਵਿਸ਼ੇਸ਼ ਸਨਮਾਨ

ਪੈਟਰੋਲ ਦੀਆ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ (Petrol, diesel prices) ਪੈਟਰੋਲ ਦੀ ਕੀਮਤ 100 ਦੇ ਕਰੀਬ ਪਹੁੰਚਣ ਵਾਲੀ ਹੈ। ਜਿਸਦੇ ਕਰਨ ਬਾਕੀ ਵਸਤਾਂ ਵਿਚ ਮਹਿੰਗਾਈ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ। ਇਸਦੇ ਸੰਬੰਧੀ ਜਦੋ ਆਮ ਜਨਤਾ ਨਾਲ ਗੱਲ ਕੀਤੀ ਗਈ ਤਾਂ ਓਹਨਾ ਨੇ ਕਿਹਾ ਕਿ ਇਸ ਮਹਿੰਗਾਈ ਦੇ ਕਾਰਨ ਇਕ ਮਿਡਲ ਕਲਾਸ ਪਰਿਵਾਰ ਦੇ ਬਜਟ ਉਪਰ ਕਾਫੀ ਅਸਰ ਪੈ ਰਿਹਾ ਹੈ। ਪੈਟਰੋਲ ਅਤੇ ਡੀਜਲ ਦੀਆ ਕੀਮਤਾਂ ਵਿਚ ਇਕਦਮ ਵਾਧੇ ਕਾਰਨ ਹੋਰ ਵਸਤਾਂ ਦੀਆ ਕੀਮਤਾਂ ਵਿਚ ਵੀ ਇਜ਼ਾਫਾ ਹੁੰਦਾ ਹੈ ਜਿਸਦਾ ਅਸਰ ਸਿਧੇ ਤੌਰ ਤੇ ਇਕ ਸਧਾਰਨ ਪਰਿਵਾਰ ਦੀ ਜੇਬ ਉਤੇ ਪੈਂਦਾ ਹੈ। ਉਹਨਾਂ ਕਿਹਾ ਕਿ ਪਰਿਵਾਰ ਦੀ ਇਨਕਮ ਘੱਟ ਹੈ ਅਤੇ ਖਰਚ ਜ਼ਿਆਦਾ ਹਨ। 

ਇਹ ਵੀ ਪੜੋ: ਦਿੱਲੀ-ਪਟਿਆਲਾ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਦੀ ਮੌਤ, ਕਈ ਜ਼ਖ਼ਮੀ

ਇਨਕਮ ਵਿਚ ਕੋਈ ਵਾਧਾ ਨਹੀਂ ਹੋ ਰਿਹਾ ਪਰ ਮਹਿੰਗਾਈ ਦਿਨ ਬ ਦਿਨ ਵੱਧ ਦੀ ਜਾ ਰਹੀ ਹੈ।ਓਹਨਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ (Petrol, diesel prices) ਪੈਟਰੋਲ ਅਤੇ ਡੀਜਲ ਦੀਆਂ ਕੀਮਤਾ ਘੱਟ ਕੀਤੀਆਂ ਜਾਣ। ਸਰਕਾਰ ਨੂੰ ਇਸ ਵਲ ਧਿਆਨ ਦੇਣ ਦੀ ਜਰੂਰਤ ਹੈ ਅਤੇ ਸਰਕਾਰ ਵੱਲੋਂ ਲਗਾਏ ਜਾਣ ਵਾਲੇ ਟੈਕਸ ਵੀ ਘੱਟ ਕੀਤੇ ਜਾਣ।

ਓਥੇ ਹੀ ਪੰਪ ਮਾਲਿਕ ਵੀ ਇਸ ਵੱਧ ਰਹੀ ਕੀਮਤ ਤੋਂ ਪ੍ਰੇਸ਼ਾਨ ਹਨ ਉਹਨਾਂ ਦਾ ਕਹਿਣਾ ਹੈ ਕੇ ਉਹਨਾਂ ਦੀ ਰੋਜ਼ਾਨਾ ਦੀ ਸੇਲ ਅਤੇ ਕਮਾਈ ਵਿੱਚ ਨੁਕਸਾਨ ਉਠਾਉਣਾ ਪੈਂਦਾ ਹੈ ਸਰਕਾਰਾਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।  

 

In The Market