LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਨੇ ਕੀਤਾ ਜੱਲਿਆਂਵਾਲਾ ਬਾਗ ਦਾ ਉਦਘਾਟਨ, 19 ਕਰੋੜ ਦੀ ਲਾਗਤ ਨਾਲ ਹੋਇਆ ਸੁੰਦਰੀਕਰਨ

28 jal4

ਅੰਮ੍ਰਿਤਸਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਹੈ। ਹੁਣ ਇਸ ਸ਼ਹੀਦੀ ਯਾਦਗਾਰ ਨੂੰ ਮੁੜ ਤੋਂ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਗਿਆ ਹੈ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਰਚੂਅਲੀ ਸ਼ਾਮਲ ਹੋਏ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੱਲਿਆਂਵਾਲਾ ਬਾਗ ਦੀ ਧਰਤੀ ਤੇ ਉਸ ਦੇ ਸ਼ਹੀਦਾਂ ਨੂੰ ਕੋਟੀ-ਕੋਟੀ ਨਮਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਆਪਣੇ ਜੱਲਿਆਂਵਾਲਾ ਬਾਗ ਦੇ ਬਲਿਦਾਨੀਆਂ ਨੂੰ ਯਾਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਕਾਰਨ ਹੀ ਆਜ਼ਾਦੀ ਮਾਣ ਰਹੇ ਹਾਂ। ਮੇਰੀ ਖੁਸ਼ਕਿਸਮਤੀ ਰਹੀ ਹੈ ਕਿ ਮੈਨੂੰ ਕਈ ਵਾਰ ਇਥੇ ਆਉਣ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਯਾਦ ਕੀਤਾ।

 

ਪੜੋ ਹੋਰ ਖਬਰਾਂ: ਜੰਮੂ-ਕਸ਼ਮੀਰ 'ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਇਹ ਸੁੰਦਰੀਕਰਨ ਯੋਜਨਾ ਇਤਿਹਾਸਕ ਜੱਲਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇੱਥੇ ਚੱਲ ਰਹੇ ਉਸਾਰੀ ਕਾਰਜਾਂ ਕਾਰਨ ਇਸ ਨੂੰ 15 ਫਰਵਰੀ 2020 ਨੂੰ ਲੋਕਾਂ ਵਾਸਤੇ ਬੰਦ ਕਰ ਦਿੱਤਾ ਗਿਆ ਸੀ। ਸਮਾਗਮ ਵਿਚ ਸ਼ਹੀਦਾਂ ਦੇ 29 ਪਰਿਵਾਰਾਂ ਨੂੰ ਵੀ ਸੱਦਿਆ ਗਿਆ ਹੈ। ਦੱਸਣਯੋਗ ਹੈ ਕਿ ਇਤਿਹਾਸਕ ਯਾਦਗਾਰ ਵਿਚ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਤਹਿਤ ਇੱਥੇ ਚਾਰ ਮਿਊਜ਼ੀਅਮ ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ ਅਤੇ ਥ੍ਰੀ ਡੀ ਰਾਹੀਂ ਵੀ ਇਤਿਹਾਸ ਦੀ ਪੇਸ਼ਕਾਰੀ ਕੀਤੀ ਜਾਵੇਗੀ। 

ਪੜੋ ਹੋਰ ਖਬਰਾਂ: ਹਰਿਆਣਾ 'ਚ ਹਾਲਾਤ ਤਣਾਅਪੂਰਨ, ਜਾਮ ਦੌਰਾਨ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ

ਸ਼ਹੀਦੀ ਖੂਹ ਦੇ ਉੱਪਰਲੇ ਹਿੱਸੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ। ਇਸ ਦੇ ਆਲੇ ਦੁਆਲੇ ਲੱਗੀ ਲੋਹੇ ਦੀ ਜਾਲੀ ਦੀ ਥਾਂ ਹੁਣ ਸ਼ੀਸ਼ੇ ਲਗਾ ਦਿੱਤੇ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀ ਇਸ ਨੂੰ ਚੰਗੀ ਤਰ੍ਹਾਂ ਦੇਖ ਸਕਣ।

ਦੇਖੋ ਪੂਰੀ ਵੀਡੀਓ

 

ਪੜੋ ਹੋਰ ਖਬਰਾਂ: ਅੰਮ੍ਰਿਤਸਰ 'ਚ ਵੀ ਕਿਸਾਨਾਂ ਉੱਤੇ ਲਾਠੀਚਾਰਜ, ਮੋਦੀ ਦੇ ਸਮਾਗਮ ਦਾ ਕਰ ਰਹੇ ਸਨ ਵਿਰੋਧ

In The Market