LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਸਰ 'ਚ ਲੱਗੇ 'Kejriwal Go Back' ਦੇ  ਪੋਸਟਰ, ਲਿਖਿਆ 'ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵੱਲ ਆਓ'

go back

ਅੰਮ੍ਰਿਤਸਰ (ਬਿਊਰੋ)- ਪੰਜਾਬ ਵਿਚ ਇੰਨੀ ਦਿਨੀਂ ਪੋਸਟਰ (Poster) ਦੀ ਸਿਆਸਤ ਖੇਡੀ ਜਾ ਰਹੀ ਹੈ। ਕੋਈ ਆਪਣੀ ਪਾਰਟੀ ਦੇ ਹੱਕ ਵਿਚ ਪੋਸਟਰ ਲਗਾ ਰਿਹਾ ਹੈ ਤਾਂ ਕੋਈ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਲਗਾਉਣ ਲਈ ਪੋਸਟਰ ਲਗਾ ਰਿਹਾ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Cm Arvind Kejriwal) ਦੇ ਪੰਜਾਬ ਦੌਰੇ ਤੋਂ ਪਹਿਲਾਂ ਅੰਮ੍ਰਿਤਸਰ (Amritsar) ਵਿਚ ਉਨ੍ਹਾਂ ਦੇ ਵਿਰੋਧ ਵਿਚ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਇਕ ਟਵੀਟ (Tweet) ਕੀਤਾ ਜਿਸ ਵਿਚ ਉਨ੍ਹਾਂ ਨੇ ਅੰਮ੍ਰਿਤਸਰ ਆਉਣ ਦੀ ਗੱਲ ਆਖੀ। ਬਸ ਫਿਰ ਕੀ ਸੀ ਸਿਆਸੀ ਪਾਰਟੀਆਂ ਵਲੋਂ ਉਨ੍ਹਾਂ 'ਤੇ ਨਿਸ਼ਾਨਾ ਵਿੰਨ੍ਹਣ ਲਈ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ।

Read this- PSEB ਵਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਛੇਤੀ ਐਲਾਨੇ ਜਾਣਗੇ Result

ਪੰਜਾਬ ਫੇਰੀ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਦੇਰ ਰਾਤ 'ਕੇਜਰੀਵਾਲ ਗੋ ਬੈਕ' ਦੇ ਹੋਰਡਿੰਗ ਲਗਾਏ ਗਏ ਅਤੇ ਉਨ੍ਹਾਂ 'ਤੇ ਲਿਖਿਆ ਸੀ ਕਿ 'ਪਹਿਲਾਂ ਦਿੱਲੀ ਨੂੰ ਸੁਧਾਰੋ, ਫਿਰ ਪੰਜਾਬ ਵੱਲ ਆਓ'। ਸ਼ਹਿਰ ਵਿਚ ਇਸ ਸਮੇਂ ਵਿਧਾਨ ਸਭਾ 2022 ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਪੂਰੀ ਤਰ੍ਹਾਂ ਮਾਹੌਲ ਭੱਖ ਗਿਆ ਹੈ। ਇਹ ਹੋਰਡਿੰਗ ਕਿਸੇ ਹੋਰ ਨੇ ਨਹੀਂ ਸਗੋਂ ਪੰਜਾਬ ਯੂਥ ਕਾਂਗਰਸ ਵਰਕਰ ਸੌਰਵ ਮਦਾਨ ਮਿੱਠੂ ਵੱਲੋਂ ਲਗਵਾਏ ਗਏ ਹਨ ਅਤੇ ਉਨ੍ਹਾਂ ਇਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਦਿੱਲੀ ਨੂੰ ਸੰਭਾਲ ਲੈਣ, ਉਥੇ ਸਿਹਤ ਸਹੂਲਤਾਂ ਅਤੇ ਕੋਰੋਨਾ ਕਾਲ ਦੌਰਾਨ ਜੋ ਲੋਕਾਂ ਦਾ ਹਾਲ ਹੋਇਆ ਹੈ ਉਹ ਤਾਂ ਉਨ੍ਹਾਂ ਕੋਲੋਂ ਸੰਭਾਲਿਆ ਨਹੀਂ ਗਿਆ ਅਤੇ ਉਹ ਪਹਿਲਾਂ ਦਿੱਲੀ ਵਿਚ ਸੁਧਾਰ ਕਰਨ।

Read this- ਮਿਲਖਾ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਜਰੀਵਾਲ ਅੰਮ੍ਰਿਤਸਰ ਆਉਣਾ ਚਾਹੁੰਦੇ ਹਨ ਤਾਂ ਜ਼ਰੂਰ ਆਉਣ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਅਤੇ ਵਾਪਸ ਚਲੇ ਜਾਣ। ਪੰਜਾਬ ਵਿਚ ਜਿਵੇਂ-ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਪੰਜਾਬ ਵਿਚ ਸਿਆਸੀ ਪਾਰਟੀਆਂ ਵਿਚ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਸਿਆਸੀ ਪਾਰਟੀਆਂ ਵਿਚ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੱਡੇ ਸਿਆਸੀ ਲੀਡਰਾਂ ਵਲੋਂ ਹੁਣ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਪਾਰਟੀ ਲਈ ਪ੍ਰਚਾਰ ਹੁਣੇ ਤੋਂ ਸ਼ੁਰੂ ਕਰ ਸਕਣ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। 

In The Market