LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

pda

ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਉੱਤੇ ਪਹੁੰਚਣ ਉੱਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾ੍ਦ ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਕਰਨਗੇ।

ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਦਾ ਸਨਮਾਨ 

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਸਿੱਖ ਮੁੱਦਿਆ ਨੂੰ ਲੈ ਕੇ ਰਾਸ਼ਟਰਪਤੀ ਨਾਲ ਵਿਸ਼ੇਸ਼ ਚਰਚਾ ਵੀ ਕੀਤੀ।

ਰਾਸ਼ਟਰਪਤੀ ਦਾ ਵੱਡਾ ਬਿਆਨ

ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਸਕੂਨ ਮਿਲਿਆ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦੀ ਹਾਂ। 

In The Market