LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰੂ ਘਰਾਂ ’ਚ ਸਿਰੋਪਾਓ ਦੀ ਵਰਤੋਂ ਸਬੰਧੀ ਸਿਧਾਂਤਕ ਮਤਾ ਪਾਸ

dahbi523698147

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੀ ਰਵਾਇਤ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ ਦੀ ਨੌਜਵਾਨੀ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਸਿਰੋਪਾਓ ਦੇਣ ਦੀ ਆਮ ਵਰਤੋਂ ’ਤੇ ਪਾਬੰਦੀ ਲਾਉਂਦਿਆਂ ਕੇਵਲ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ ਪਿਆਰਿਆਂ, ਰਾਗੀ ਅਤੇ ਧਰਮ ਪ੍ਰਚਾਰਕਾਂ ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਭਾਈ ਬੇਅੰਤ ਸਿੰਘ ਦੀ ਨੂੰਹ ਬੀਬੀ ਸੰਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਬੀਤੇ ਸਮੇਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ’ਤੇ ਪੁਲਿਸ ਵੱਲੋਂ ਤਾਬੜ-ਤੋੜ ਗੋਲੀਆਂ ਚਲਾਉਣ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਕੀਤੀ ਮਰਿਆਦਾ ਦੀ ਉਲੰਘਣਾ ਦੀ ਜਾਂਚ ਲਈ ਗਠਤ ਕੀਤੀ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ਨੂੰ ਅੰਤਿ੍ਰੰਗ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਭੇਜ ਦਿੱਤੀ ਹੈ। ਰਿਪੋਰਟ ਦੇ ਸੰਖੇਪ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ’ਤੇ ਇਕ ਹਜ਼ਾਰ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ ਸਾਹਮਣੇ ਆਈਆਂ ਹਨ। ਜਾਂਚ ਕਮੇਟੀ ਨੇ ਵੱਖ-ਵੱਖ ਲੋਕਾਂ ਦੇ ਬਿਆਨ ਦਰਜ ਕੀਤੇ ਹਨ, ਜਿਨ੍ਹਾਂ ਵਿਚ ਨਿਹੰਗ ਜਥੇਬੰਦੀਆਂ ਦੇ ਮੁਖੀ ਵੀ ਸ਼ਾਮਲ ਹਨ ਪਰ ਸਰਕਾਰ ਦੇ ਅਧਿਕਾਰੀ ਬਿਆਨ ਦੇਣ ਤੋਂ ਮੁਨਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜਾਂਚ ਕਮੇਟੀ ਨੂੰ ਬਿਆਨ ਦੇਣ ਤੋਂ ਕੋਰੀ ਨਾਂਹ ਕੀਤੀ ਹੈ, ਜਦਕਿ ਐੱਸਐੱਸਪੀ ਨੇ ਕਈ ਪੱਤਰ ਅਤੇ ਮਿਲਣੀਆਂ ਲਈ ਜਾਣ ’ਤੇ ਵੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।

In The Market