LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਪੰਜਾਬ ਨੇ ਆਜ਼ਾਦੀ ਦਿਹਾੜੇ ਮੌਕੇ ਗਿਣਾਈਆਂ ਕਾਂਗਰਸ ਸਰਕਾਰ ਦੀਆਂ ਉਪਲਬਧੀਆਂ

uplawdia

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ 75 ਸਾਲ ਕਿਸੇ ਦੀ ਵੀ ਜਿੰਦਗੀ 'ਚ ਅਹਿਮ ਸਥਾਨ ਰੱਖਦੇ ਹਨ। ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਆਜ਼ਾਦੀ ਮਿਲੀ।

ਪੜੋ ਹੋਰ ਖਬਰਾਂ: ਵਿਜੇ ਮਾਲਿਆ ਦੇ ਕਿੰਗਫਿਸ਼ਰ ਹਾਊਸ ਦੀ ਹੋਈ ਨਿਲਾਮੀ, ਇੰਨੇ ਕਰੋੜ ਦੀ ਲੱਗੀ ਆਖਰੀ ਬੋਲੀ

ਸਭ ਤੋਂ ਪਹਿਲਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਸਰਕਾਰ ਦੀਆਂ ਉਪਲਬਧੀਆਂ ਦਾ ਗੁਣਗਾਨ ਕੀਤਾ। ਕੈਪਟਨ ਨੇ ਸੰਬੋਧਨ ਕਰਦਿਆਂ ਕਿਹਾ ਬਾਰਡਰ ਸਟੇਟ ਹੋਣ ਕਰਕੇ ਸਾਨੂੰ ਹਰ ਵੇਲੇ ਚੌਕਸ ਰਹਿਣ ਪੈਂਦਾ ਹੈ। ਪਾਕਿਸਤਾਨ ਗੜਬੜ ਕਰਾਉਣ ਦੀ ਕੋਸ਼ਿਸ਼ ਕਰ ਰਿਹਾ। ਡ੍ਰੋਨ ਨਾਲ ਕਦੇ ਹਥਿਆਰ ਤੇ ਕਦੇ ਚਿੱਟਾ ਭੇਜ ਰਹੇ ਹਨ ਪਰ ਪੁਲਿਸ ਪੰਜਾਬ 'ਚ ਗੜਬੜ ਨਹੀਂ ਹੋਣ ਦੇਵੇਗੀ। ਪੰਜਾਬ 'ਚ ਅਮਨ ਸ਼ਾਂਤੀ ਰਹੇਗੀ ਤਾਂ ਪੂਰੇ ਦੇਸ਼ 'ਚ ਸ਼ਾਂਤੀ ਰਹੇਗੀ। 

ਪੜੋ ਹੋਰ ਖਬਰਾਂ: ਦੇਸ਼ 'ਚ ਕੋਰੋਨਾ ਦੇ 36 ਹਜ਼ਾਰ ਨਵੇਂ ਮਾਮਲੇ, 493 ਲੋਕਾਂ ਦੀ ਹੋਈ ਮੌਤ

ਕੈਪਟਨ ਨੇ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕਿਹਾ ਪੰਜਾਬ 'ਚ ਨਾ ਕੋਈ ਗੈਂਗਸਟਰ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਟੈਰੋਰਿਜ਼ਮ। ਪੰਜਾਬ ਪੁਲਸ ਨੇ ਕਈ ਵੱਡੇ ਗੈਂਗਸਟਰ ਫੜੇ। ਅੱਤਵਾਦ ਦੇ ਪਾਕਿਸਤਾਨ ਵੱਲੋਂ ਬਣਾਏ ਕਈ ਮਡਿਊਲ ਪੁਲਿਸ ਨੇ ਤੋੜ ਦਿੱਤੇ। ਕੁਝ ਗੈਂਗਸਟਰ ਵਿਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਹਨ, ਸਰਕਾਰ ਉਨ੍ਹਾਂ ਨੂੰ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੜੋ ਹੋਰ ਖਬਰਾਂ: 15 ਅਗਸਤ ਮੌਕੇ ਪੰਜਾਬ ਮੁੱਖ ਮੰਤਰੀ ਸਣੇ ਇਨ੍ਹਾਂ ਮੰਤਰੀਆਂ ਨੇ ਲਹਿਰਾਇਆ ਤਿਰੰਗਾ ਝੰਡਾ

ਮੁੱਖ ਮੰਤਰੀ ਨੇ ਬੇਅਦਬੀ ਮਾਮਲੇ 'ਤੇ ਬੋਲਦਿਆਂ ਕਿਹਾ ਤਿੰਨ ਮਾਮਲੇ ਦਰਜ ਕੀਤੇ ਗਏ, ਚਾਰ ਚਲਾਨ ਪੇਸ਼ ਕਰ ਦਿੱਤੇ ਹਨ, ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੈ ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਸੂਬੇ 'ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ ਹੁਣ ਸਰਕਾਰ ਫਿਰ ਇੱਕ ਲੱਖ ਨੌਕਰੀ ਦੇਣ ਜਾ ਰਹੀ ਹੈ। ਇਸ ਤੋਂ ਅੱਗੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਖੇਤੀਬਾੜੀ ਸਾਡੀ ਜਾਨ ਹੈ, ਸਾਡੀ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਕਰਜ਼ਾ ਮਾਫ ਕੀਤਾ। ਬੇਜ਼ਮੀਨੇ ਕਿਸਾਨਾਂ ਦਾ ਵੀ ਕਰਜ਼ਾ ਮਾਫ ਕੀਤਾ ਜਾ ਰਿਹਾ ਹੈ। 20 ਅਗਸਤ ਤੋਂ ਸਕੀਮ ਸ਼ੁਰੂ ਹੋਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਮਦਨ ਲਾਲ ਢੀਂਗਰਾ ਦੀ ਯਾਦ 'ਚ ਅੰਮ੍ਰਿਤਸਰ 'ਚ ਸਰਕਾਰ ਮੈਮੋਰੀਅਲ ਬਣਾਏਗੀ। 10 ਸਾਲ ਤੋਂ ਨੌਕਰੀ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇਗੀ।

In The Market