LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ CM ਚੰਨੀ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ,ਕਿਸਾਨ ਪਰਿਵਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ

7 dec 1

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ (Punjab CM)ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ (Indo-Pak Border) ਨੇੜੇ ਜ਼ਿਲ੍ਹਾ ਅੰਮ੍ਰਿਤਸਰ (Amritsar) ਦੇ ਪਿੰਡ ਖੁਆਲੀ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।

ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸਖਤ ਮਿਹਨਤ ਦੇ ਬਾਵਜੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ।

Also Read : ਭੋਜਨ 'ਚ ਨਸ਼ੀਲਾ ਪਦਾਰਥ ਮਿਲਾ ਕੇ ਹਾਈ ਸਕੂਲ ਦੀਆਂ 17 ਵਿਦਿਆਰਥਣਾਂ ਨਾਲ ਛੇੜਛਾੜ

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਪਰਿਵਾਰਾਂ ਦਾ ਜ਼ਮੀਨਾਂ 'ਤੇ ਕਬਜ਼ਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।

ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ 'ਤੇ ਕਰਜ਼ੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ।

In The Market