ਅੰਮ੍ਰਿਤਸਰ: ਜੰਡਿਆਲਾ ਗੁਰੂ 'ਚ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇੰਨਾਂ ਹੀ ਨਹੀਂ ਉਸ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ ਤੇ ਉਸ ਨੂੰ ਜੁੱਤੀ ਵਿਚ ਪਾਣੀ ਪੀਣ ਲਈ ਮਜਬੂਰ ਕੀਤਾ ਗਿਆ। ਉਸ ਦਾ ਕਸੂਰ ਇੰਨਾ ਸੀ ਕਿ ਉਸ ਨੇ ਉਧਾਰ ਵਿਚ ਦਿੱਤੇ ਪੈਸੇ ਵਾਪਸ ਮੰਗ ਲਏ।
Also Read: 'ਸ਼ਮਸ਼ੇਰਾ' ਦਾ ਟ੍ਰੇਲਰ ਹੋਇਆ ਰਿਲੀਜ਼, ਡਕੈਤ ਦੇ ਰੋਲ 'ਚ ਰਣਬੀਰ ਮਚਾਉਣਗੇ ਧਮਾਲ
ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਜੰਡਿਆਲਾ ਗੁਰੂ ਦੇ ਇੱਕ ਸਿੱਖ ਨੌਜਵਾਨ ਜਿਸ ਨੂੰ ਪਹਿਲਾਂ ਤਾਂ ਵਾਲਾਂ ਤੋਂ ਫੜ ਕੇ ਘਸੀਟਿਆ ਗਿਆ ਤੇ ਫਿਰ ਜੁੱਤੀ 'ਚ ਪਾਣੀ ਪਿਲਾਇਆ ਗਿਆ। ਜ਼ਖਮੀ ਹਾਲਤ 'ਚ ਇਹ ਨੌਜਵਾਨ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਹੈ। ਪੀੜਤ ਨੌਜਵਾਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਸੇ ਪਿੰਡ ਦੇ ਇੱਕ ਪਰਿਵਾਰ ਨੇ ਉਸ ਤੋਂ 2.50 ਲੱਖ ਰੁਪਏ ਉਧਾਰ ਲਏ ਸਨ। ਪਹਿਲਾਂ ਪਰਿਵਾਰ ਉਸ ਨਾਲ ਨੇੜਤਾ ਵਧਾਉਂਦਾ ਗਿਆ ਤੇ ਉਸ ਨੂੰ ਅੰਮ੍ਰਿਤਸਰ ਸ਼ਹਿਰ ਵੀ ਲੈ ਜਾਂਦਾ ਰਿਹਾ, ਫਿਰ ਭੈਣ-ਭਰਾ ਬਣ ਕੇ ਉਸ ਕੋਲੋਂ ਪੈਸੇ ਮੰਗਦਾ ਰਿਹਾ। ਜਦੋਂ ਉਹ ਉਨ੍ਹਾਂ ਤੋਂ ਪੈਸੇ ਮੰਗਣ ਲੱਗਾ ਤਾਂ ਉਹ ਟਾਲ-ਮਟੋਲ ਕਰਦੇ ਰਹੇ। ਬੀਤੇ ਦਿਨ ਸਵੇਰੇ ਉਸ ਨੂੰ ਅੰਮ੍ਰਿਤਸਰ ਤੋਂ ਅਗਵਾ ਕਰਕੇ ਜੰਡਿਆਲਾ ਗੁਰੂ ਲਿਜਾਇਆ ਗਿਆ, ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ।
Also Read: ਸਿੱਧੂ ਮੂਸੇਵਾਲਾ ਦੇ SYL ਗੀਤ ਦੇ ਹੱਕ 'ਚ ਆਏ ਹਰਿਆਣਾ ਦੇ ਮੁੱਕੇਬਾਜ਼ ਵਿਜੇਂਦਰ ਸਿੰਘ
ਸੁੱਖਾ ਸਿੰਘ ਨੇ ਦੱਸਿਆ ਕਿ ਉਹ ਅੰਮ੍ਰਿਤਧਾਰੀ ਸਿੱਖ ਸੀ ਪਰ ਫਿਰ ਵੀ ਉਸ ਨੂੰ ਵਾਲਾਂ ਤੋਂ ਫੜ ਕੇ ਕੁੱਟਿਆ ਗਿਆ ਤੇ ਬੁਰੀ ਹਾਲਤ 'ਚ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਜੁੱਤੀ ਵਿਚ ਪਾ ਕੇ ਪਾਣੀ ਪਿਲਾਇਆ ਗਿਆ। ਇਸ ਦੀ ਵੀਡੀਓ ਵੀ ਬਣਾ ਕੇ ਵਾਇਰਲ ਕੀਤੀ ਗਈ ਸੀ। ਹੁਣ ਉਸ ਨੇ ਜੰਡਿਆਲਾਗੁਰੂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਰਾਤ 10 ਵਜੇ ਸਾਹਮਣੇ ਆਈ। ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ। ਮੌਕੇ ਦਾ ਪਤਾ ਲਗਾਇਆ ਜਾ ਰਿਹਾ ਹੈ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर