LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਇਕ ਵਿਅਕਤੀ ਦੋ ਪਿਸਤੌਲਾਂ ਤੇ ਹੈਂਡ ਗ੍ਰਨੇਡ ਸਣੇ ਗ੍ਰਿਫਤਾਰ

police punjab

ਅੰਮ੍ਰਿਤਸਰ : ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell) ਦੇ ਹੱਥ ਉਸ ਸਮੇਂ ਵੱਡੀ ਕਾਮਯਾਬੀ (Great success) ਹੱਥ ਲੱਗੀ, ਜਦੋਂ ਉਨ੍ਹਾਂ ਨੇ ਤਰਨਤਾਰਨ (Tarn Taran) ਦੇ ਰਹਿਣ ਵਾਲੇ ਰਣਜੀਤ ਸਿੰਘ (Ranjit Singh) ਨਾਮੀ ਇਕ ਵਿਅਕਤੀ ਨੂੰ ਦੋ ਪਿਸਤੌਲਾਂ (Two pistols) ਅਤੇ ਦੋ ਹੈਂਡ ਗ੍ਰਨੇਡਾਂ (Two hand grenades) ਸਮੇਤ ਗ੍ਰਿਫ਼ਤਾਰ ਕਰ ਲਿਆ।


ਪ੍ਰਾਪਤ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਰਣਜੀਤ ਸਿੰਘ ਨੂੰ ਪਹਿਲਾਂ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਮੁਲਜ਼ਮ ਕੋਲੋਂ ਦੋ ਪਿਸਤੌਲਾਂ ਤੇ ਹੈਂਡ ਗਰਨੇਡ ਬਰਾਮਦ ਹੋਏ ਹਨ। ਪਠਾਨਕੋਟ (Pathankot) ਵਿਖੇ ਹੋਏ ਹਮਲੇ ਉਪਰੰਤ ਵਿਸ਼ੇਸ਼ ਦਸਤੇ ਦੀ ਪੁਲਿਸ ਚੌਕਸੀ ਨਾਲ ਕੰਮ ਕਰ ਰਹੀ ਸੀ। ਜਿਸ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਰਣਜੀਤ ਸਿੰਘ ਨਾਮ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਿਸ ਤੋਂ ਬਾਅਦ ਉਸ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕਰ ਲਏ ਗਏ ਹਨ। ਜਿਸ ਦਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਪਠਾਨਕੋਟ ਵਿਖੇ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਆਰਮੀ ਕੈਂਪ ਨੇੜੇ ਗ੍ਰਨੇਡ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦੇ ਦੋ ਸਰਹੱਦੀ ਸੂਬਿਆਂ ਵਿਚ ਹਾਈ ਅਲਰਟ ਸੀ ਅਤੇ ਪੁਲਿਸ ਵਲੋਂ ਸੀ.ਸੀ.ਟੀ.ਵੀ. ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। 

In The Market