LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਪੁਲਸ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਦੇ ਜ਼ਖੀਰੇ ਸਣੇ ਕੀਤੇ ਗ੍ਰਿਫਤਾਰ ਮੁਲਜ਼ਮ

dgp12

ਅੰਮ੍ਰਿਤਸਰ (ਇੰਟ.)- ਮੱਧ ਪ੍ਰਦੇਸ਼ (Madhya Pradesh) (ਐਮ. ਪੀ.) ਤੋਂ ਗੈਰਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਨੂੰ ਰੋਕਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ (Punjab Police) ਨੇ ਦੋ ਮੈਂਬਰਾਂ ਦੀ ਗ੍ਰਿਫਤਾਰੀ ਨਾਲ ਰਾਜ ਵਿਚ ਗੈਰਕਾਨੂੰਨੀ ਹਥਿਆਰਾਂ (Illegal weapons) ਦੇ ਨਿਰਮਾਣ ਅਤੇ ਸਪਲਾਈ ਵਿਚ ਸ਼ਾਮਲ ਇਕ ਹੋਰ ਅੰਤਰ-ਰਾਸ਼ਟਰੀ ਰੈਕਟ (International Rect) ਦਾ ਪਰਦਾਫਾਸ਼ ਕੀਤਾ। ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਿਨਕਰ ਗੁਪਤਾ (Dinkar Gupta) ਨੇ ਦੱਸਿਆ ਕਿ ਇਕ ਅੰਤਰਰਾਜੀ ਕਾਰਵਾਈ ਦੌਰਾਨ ਸਟੇਟ ਕਾਊਂਟਰ ਇੰਟੈਲੀਜੈਂਸ (State Counterintelligence), ਅੰਮ੍ਰਿਤਸਰ ਦੀ ਟੀਮ ਨੇ ਬੜਵਾਨੀ ਜ਼ਿਲੇ ਦੇ ਪਿੰਡ ਜਮਲੀ ਗਾਇਤਰੀ ਧਾਮ ਦੇ ਰਹਿਣ ਵਾਲੇ ਜੀਵਨ (19) ਅਤੇ ਵਿਜੇ ਠਾਕੁਰ (25) ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 39 ਪਿਸਟਲ (.32 ਬੋਰ) ਮੈਗਜ਼ੀਨ ਬਰਾਮਦ ਕੀਤੇ ਹਨ।

Government of Punjab (@PunjabGovtIndia) | Twitter

Read this- ਜਲੰਧਰ 'ਚ ਲੜਕੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ 

ਉਨ੍ਹਾਂ ਦੱਸਿਆ ਕਿ ਪਿਛਲੇ 8 ਮਹੀਨਿਆਂ ਦੌਰਾਨ ਪੰਜਾਬ ਪੁਲਸ ਵਲੋਂ ਇਹ ਇਕ ਚੌਥਾ ਵੱਡਾ ਆਪ੍ਰੇਸ਼ਨ ਕੀਤਾ ਗਿਆ ਹੈ, ਜਿਸ 'ਚ ਪੰਜਾਬ ਦੇ ਮੁਲਜ਼ਮਾਂ ਨੂੰ ਮੱਧ ਪ੍ਰਦੇਸ਼ 'ਚ ਬਣਾਏ ਗਏ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਖਾਰਗੋਨ, ਭਰਵਾਨੀ ਅਤੇ ਬਹੁਰਾਮਪੁਰ ਜ਼ਿਲੇ 'ਚ ਹਾਈ ਕੁਆਲਿਟੀ ਦੇ 30 ਅਤੇ 32 ਬੋਰ ਦੇ ਪਿਸਟਲ ਬਣਾ ਕੇ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਗੈਂਗਸਟਰਾਂ ਅਤੇ ਮੁਲਜ਼ਮਾਂ ਨੂੰ ਸਪਲਾਈ ਕੀਤੇ ਜਾਂਦੇ ਹਨ। ਪੰਜਾਬ ਪੁਲਸ ਵਲੋਂ ਸਤੰਬਰ 2020 ਤੋਂ ਹੁਣ ਤੱਕ ਮੱਧ ਪ੍ਰਦੇਸ਼ 'ਚ ਬਣਾਏ ਗਏ 122 ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਕਾਊਂਟਰ ਇੰਟੈਲੀਜੈਂਸ ਨੇ 12 ਜੂਨ ਨੂੰ ਤਰਨਤਾਰਨ ਦੇ ਰਹਿਣ ਵਾਲੇ ਹੀਰਾ ਸਿੰਘ ਅਤੇ ਹਰਮਨਦੀਪ ਸਿੰਘ ਨੂੰ 3 ਨਾਜਾਇਜ਼ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ ਸੀ, ਜਿਸ ਮਗਰੋਂ ਇਹ ਖੁਲਾਸਾ ਹੋਇਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਸਪਲਾਈ ਹੋ ਰਹੇ ਹਨ। ਉਨ੍ਹਾਂ ਨੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਪ੍ਰਧਾਨਗੀ 'ਚ 16 ਪੁਲਸ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੂੰ ਮੱਧ ਪ੍ਰਦੇਸ਼ ਰਵਾਨਾ ਕੀਤਾ ਸੀ, ਜਿਨ੍ਹਾਂ ਵਲੋਂ ਹਥਿਆਰਾਂ ਦੇ ਦੋ ਨਾਮੀ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਹੁਣ ਪੰਜਾਬ ਲਿਆਇਆ ਜਾ ਰਿਹਾ ਹੈ।

In The Market