LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੇਅਦਬੀ ਤੇ ਗੋਲੀ ਕਾਂਡ ਕੇਸ ਦੇ ਚਲਾਨ 'ਚੋਂ ਰਾਮ ਰਹੀਮ ਦਾ ਨਾਂ ਕੱਢੇ ਜਾਣ 'ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ

giynai harpeet singh

ਅੰਮ੍ਰਿਤਸਰ: ਜੇਲ੍ਹ ਵਿਚ ਬੰਦ ਡੇਰਾ ਮੁਖੀ ਦਾ ਨਾਮ ਬੇਅਦਬੀ ਮਾਮਲਿਆਂ ਵਿਚੋਂ ਨਾਮ ਕੱਢੇ ਜਾਨ ਉਤੇ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ (Giani Harpreet Singh) ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਰਹੀਮ (Ram rahim) ਉੱਤੇ ਗੰਭੀਰ ਇਲਜ਼ਾਮ ਲਾਏ ਹਨ। ਉਹਨਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਿਲ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। 

Read this- ਮੋਤੀ ਮਹਿਲ ਗੇਟ ਨੇੜਿਓਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ, ਇਕ ਮੁਲਾਜ਼ਮ ਬੁਰੀ ਤਰ੍ਹਾਂ ਡਿੱਗਾ

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਂਅ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਸਿੱਟ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ 'ਤੇ ਸ਼ੱਕ ਪੈਦਾ ਕਰਦੀ ਹੈ।

ਹਾਈਕੋਰਟ ਨੇ ਕਿਹਾ ਸੀ ਕਿ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਾਲੇ ਕੇਸ ਇੱਕੋ ਜਿਹੇ ਹਨ ਪਰ ਸਿੱਟ ਨੇ 128 ਨੰਬਰ ਪਰਚੇ ਵਿੱਚ ਜੋ ਦੋ ਦਿਨ ਪਹਿਲਾਂ ਚਲਾਨ ਪੇਸ਼ ਕੀਤਾ, ਉਸ ਵਿੱਚ ਡੇਰਾ ਮੁਖੀ ਨੂੰ ਸ਼ਾਮਲ ਨਾ ਕਰਨਾ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ। ਜਥੇਦਾਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਸਰਕਾਰ ਇਸ ਤੋਂ ਲਾਹਾ ਲੈਣਾ ਚਾਹੁੰਦੀ ਹੈ। ਇਸ ਲਈ ਇਸ ਮਾਮਲੇ 'ਤੇ ਸਿਆਸਤ ਹੋ ਰਹੀ ਹੈ।

 

Read this-ਚੰਡੀਗੜ੍ਹ ਵਿਚ ਹੁਣ ਖੁੱਲ੍ਹਣਗੇ ਸਕੂਲ, ਇਸ ਸ਼ਰਤ 'ਤੇ ਬੱਚੇ ਆ ਸਕਣਗੇ ਸਕੂਲ

In The Market