LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਮੜਿਆ ਸੰਗਤਾਂ ਦਾ ਸੈਲਾਬ

harminder

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (Sri Guru Hargobind Sahib) ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸਚਖੰਡ (Sri Guru Hargobind Sahib) ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਹਨ। ਇਸ ਦੌਰਾਨ ਲੋਕਾਂ ਨੇ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। 

 

Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ

ਉਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ।  ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਸ਼ੋਮਣੀ ਕਮੇਟੀ ਵੱਲੋਂ ਅੱਜ ਦੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਸਮਾਗਮ ਕੀਤੇ ਜਾ ਰਹੇ ਹਨ।

Read this- ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਵਿਸ਼ੇਸ਼

ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਨੇ ਦੱਸਿਆ ਕਿ ਅੱਜ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸਚਖੰਡ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂ ਕੀ ਵਡਾਲੀ ਜਿੱਥੇ ਕਿ ਗੁਰੂ ਸਾਹਿਬ ਨੇ ਅਵਤਾਰ ਧਾਰਿਆ ਸੀ, ਉੱਥੇ ਵੀ ਅੱਜ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ।

 

ਜਿਥੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਇਕ ਦੂਜੇ ਨੂੰ ਵਧਾਇਆ ਦਿੱਤੀਆ ਜਾ ਰਹੀਆ ਹਨ ਉਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾ ਰਹੀ ਹੈ।

In The Market