Amritsar News: ਗੁਰੂਦੁਆਰਾ ਡਾਂਗਮਾਰ ਸਾਹਿਬ ਸਿੱਕਿਮ ਮਾਮਲੇ ਨਾਲ ਸੰਬੰਧਤ ਖਬਰ ਸਾਹਮਣਾ ਆ ਰਹੀ ਹੈ ਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਨਵੀਂ ਇੱਕ ਸਬ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸਿੱਕਿਮ (Gurdwara Dangmar Sahib Sikkim) ਬਾਰੇ ਸਿੱਕਿਮ ਹਾਈ ਕੋਰਟ ਵੱਲੋਂ ਆਏ ਫ਼ੈਸਲੇ ਦੇ ਮੱਦੇਨਜ਼ਰ ਅਗਲੇ ਵਿਚਾਰ ਵਟਾਂਦਰੇ ਅਤੇ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ(Advocate Harjinder Singh Dhami) ਨੇ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐੱਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਵੱਲੋਂ ਬਣਾਈ ਸਬ ਕਮੇਟੀ ’ਚ (Amritsar News)ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਇਤਿਹਾਸਕਾਰ ਡਾ. ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ।
ਜਦਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਹੋਣਗੇ। ਸਤਬੀਰ ਸਿੰਘ ਨੇ ਦੱਸਿਆ ਕਿ ਸਿੱਕਿਮ ਹਾਈ ਕੋਰਟ ਦੇ ਆਏ ਤਾਜ਼ਾ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਬ ਕਮੇਟੀ ਜਲਦ ਸਿੱਕਿਮ ਜਾਵੇਗੀ ਅਤੇ ਤਾਜ਼ਾ ਹਾਲਾਤ ਦੀ ਸਮੀਖਿਆ ਕਰ ਕੇ ਮਸਲੇ ਦੇ ਹੱਲ ਲਈ ਚਾਰਾਜੋਈ ਕਰੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
IPL 2025: 14 मार्च को खोला जाएगा आईपीएल के 18वें सीजन का पहला मैच, BCCI ने जारी किया तीन सीजन का शेड्यूल
Nawanshahr Accident News: कार और थार की भीषण टक्कर, कार चालक की मौके पर मौत
Chattisgarh Naxal Encounter: छत्तीसगढ़ पुलिस और नक्सलियों के बीच मुठभेड़,10 नक्सली ढेर