LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ 'ਤੇ ਫਿਰ ਵਰ੍ਹਿਆ ਬਿਕਰਮ ਮਜੀਠੀਆ, ਕਾਂਗਰਸ 'ਤੇ ਉਠਾਏ ਸਵਾਲ

mjitjia

ਅੰਮ੍ਰਿਤਸਰ:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ (Bikram Majithia)ਬਿਕਰਮ ਸਿੰਘ ਮਜੀਠੀਆ ਨੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ ਦੇ ਦਫ਼ਤਰ ਦਾ ਉਦਘਾਟਨ ਕਰਨ ਗਏ ਸਨ।

ਇਸ ਦੌਰਾਨ  ਬਿਕਰਮ ਮਜੀਠੀਆ (Bikram Majithia) ਨੇ ਅੱਜ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਉੱਤੇ ਤਨਜ ਕਸਿਆ ਹੈ। ਉਸ ਦੌਰਾਨ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਜੋਕਿੰਗ ਪ੍ਰਧਾਨ ਵੀ ਨਹੀਂ ਬਚਾ ਸਕਦਾ।

Read this: ਪੰਜਾਬ ਸਰਕਾਰ ਨੇ ਮੁੜ ਕੀਤਾ ਵੱਡਾ ਫੇਰ ਬਦਲ, 11 IAS ਅਧਿਕਾਰੀਆਂ ਸਣੇ 54 ਅਫਸਰ ਟ੍ਰਾਂਸਫਰ

ਉਨ੍ਹਾਂ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਪੰਜਾਬ ਦੇ ਲੋਕ ਹੁਣ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਘਰ-ਘਰ ਨੌਕਰੀ ਸਣੇ ਹਰ ਮੁੱਦੇ 'ਤੇ ਧੋਖਾ ਦਿੱਤਾ ਹੈ। ਹੁਣ ਕਾਂਗਰਸ ਸਮਝਦੀ ਹੈ ਕਿ ਜੋਕਿੰਗ ਪ੍ਰਧਾਨ ਲਾ ਕੇ ਲੋਕਾਂ ਨੂੰ ਬੇਵਕੂਫ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਪੁਰਾਣਾ ਮਾਫੀਆ ਨਵੇਂ ਪ੍ਰਧਾਨ ਨਾਲ ਤੁਰੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਸਾਫ ਹੋ ਗਿਆ ਹੈ ਕਿ ਦਰਸ਼ਨ ਬਰਾੜ ਨੇ ਡੇਢ ਕਰੋੜ ਦੀ ਠੱਗੀ ਮਾਰੀ ਹੈ। 

Read this: Tokyo Olympics : ਭਾਰਤੀ ਪੁਰਸ਼ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਸਪੇਨ ਨੂੰ 3-0 ਨਾਲ ਹਰਾਇਆ

 

In The Market