LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਸਾਂਸਦ ਦੇ ਬੇਟੇ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

firing12

ਗੁਰਦਾਸਪੁਰ: ਬਟਾਲਾ 'ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਬੇਟੇ ਵੱਲੋਂ ਨੌਜਵਾਨ ਦੀ ਗੋਲੀ ਦਿੱਤੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲੀਸ ਮੁਲਾਜ਼ਮਾਂ ਨੇ ਮੌਕੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਚਸ਼ਮਦੀਦ ਤੋਂ ਪੁੱਛਗਿੱਛ ਕੀਤੀ।

ਨੌਜਵਾਨ ਦੀ ਸਥਿਤੀ ਨਾਜ਼ੁਕ 

ਦਰਅਸਲ 11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਅਤੇ ਤੀਰਥ ਰਾਮ ਨਾਮ ਦੇ ਨੌਜਵਾਨ ਵਿਚਕਾਰ ਮਾਮੂਲੀ ਤਕਰਾਰ ਹੋ ਗਈ ਸੀ। ਇਸ ਦੌਰਾਨ ਗੁੱਸੇ 'ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਜਾਂਚ 'ਚ ਜੁਟੀ 
 ਡੀਐਸਪੀ ਲਲਿਤ ਕੁਮਾਰ ਤੇ ਹੋਰ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ। ਉਸ ਨੇ ਪਰਗਟ ਸਿੰਘ ਨਾਂ ਦੇ ਚਸ਼ਮਦੀਦ ਗਵਾਹ ਤੋਂ ਪੁੱਛਗਿੱਛ ਕੀਤੀ। ਪਰਗਟ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ਤੀਰਥ ਰਾਮ ਅਤੇ ਸੁਰਿੰਦਰ ਲਾਡਾ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ। ਇਸ ਤੋਂ ਬਾਅਦ ਸੁਰਿੰਦਰ ਨੇ ਰਿਵਾਲਵਰ ਤੋਂ ਤੀਰਥ ਰਾਮ 'ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ 'ਚ ਲੱਗੀ। ਇਸ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਬਾਬਾ ਵੇਂਗਾ ਦੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਭਵਿੱਖਬਾਣੀਆਂ

In The Market