LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀ

harjinder16

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ 24 ਸਾਲਾ ਐੱਨਆਰਆਈ ਨਿਹੰਗ ਸਿੰਘ ਪ੍ਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਬੁੱਧਵਾਰ ਨੂੰ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪੁੱਜੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਹੈ ਕਿ ਭਵਿੱਖ ਵਿਚ ਲੱਗਣ ਵਾਲੇ ਜੋੜ ਮੇਲਿਆਂ ਦੌਰਾਨ ਧਾਰਮਿਕ ਮਰਿਆਦਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

ਘਟਨਾਵਾਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਵਿਸ਼ੇਸ਼ ਯਤਨ

ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਜੋੜ ਮੇਲਿਆਂ ਵਿਚ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ। ਨਿਹੰਗ ਸਿੰਘ ਪ੍ਰਦੀਪ ਸਿੰਘ ਨੇ ਗੁੰਡਾਗਰਦੀ ਨੂੰ ਰੋਕਣ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਜੋੜ ਮੇਲਿਆਂ ਵਿਚ ਪੰਥਕ ਮਰਿਆਦਾ ਨੂੰ ਕਾਇਮ ਰੱਖਿਆ ਜਾਵੇਗਾ। ਇਸ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਯਤਨ ਕਰੇਗੀ।

ਹੁਲੜਬਾਜ਼ੀ ਨਾ ਕੀਤੀ ਜਾਵੇ

ਦੱਸ ਦੇਈਏ ਕਿ 6 ਮਾਰਚ ਨੂੰ ਹੋਲਾ-ਮਹੱਲਾ ਮੇਲੇ ਦੌਰਾਨ ਕੁਝ ਲੋਕਾਂ ਨੇ ਜੀਪ ਵਿਚ ਅਸ਼ਲੀਲ ਗੀਤ ਲਾਏ ਸਨ, ਜਿਸ ਨੂੰ ਪ੍ਰਦੀਪ ਸਿੰਘ ਨੇ ਰੋਕਣ ਲਈ ਕਿਹਾ ਸੀ। ਇਸ ਤੋਂ ਗੁੱਸੇ ’ਚ ਆ ਕੇ ਉਨ੍ਹਾਂ ਵਿਅਕਤੀਆਂ ਨੇ ਕੁੱਟ-ਕੁੱਟ ਕੇ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ.ਬਲਜੀਤ ਕੌਰ

In The Market