LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਵਿਸ਼ੇਸ਼

cover page

ਚੰਡੀਗੜ੍ਹ: ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ (Shri Guru Arjan Dev Ji) ਦੇ ਘਰ ਪੈਦਾ ਹੋਏ ਛੇਵੇਂ ਗੁਰੂ ਸ੍ਰੀ (Guru Sri Guru Hargobind Sahib) ਗੁਰੂ ਹਰਿਗੋਬਿੰਦ ਸਾਹਿਬ ਜੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਅਤੇ ਸ਼ਕਤੀਸ਼ਾਲੀ ਯੋਧੇ ਸਨ। ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਘਰ, ਪਿੰਡ ਵਡਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ।  

Read this- CM ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਪੈਰਾ ਐਥਲੀਟ, ਮਿਲਿਆ ਨੌਕਰੀ ਦਾ ਭਰੋਸਾ

ਇਸੇ ਕਰਕੇ ਉਸ ਨਗਰ ਨੂੰ ਗੁਰੂ ਕੀ ਵਡਾਲੀ ਕਿਹਾ ਜਾਂਦਾ ਹੈ। ਸਾਲ 2003 ਈ: ਤੋਂ ਪਹਿਲਾਂ ਸਾਰੇ ਗੁਰਪੁਰਬ ਚੰਦ੍ਰਮਾਂ ਦੀਆਂ ਤਿੱਥਾਂ ਅਨੁਸਾਰ ਮਨਾਏ ਜਾਣ ਸਦਕਾ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਹਾੜ ਵਦੀ 7 ਨੂੰ ਮਨਾਇਆ ਜਾਂਦਾ ਸੀ।

ਜੀਵਨ ਅਤੇ ਗੁਰਗੱਦੀ 
ਆਪਣੇ ਪਿਤਾ ਪੰਚਮ ਪਾਤਸ਼ਾਹ ਦੀ ਸ਼ਹਾਦਤ ਵੇਲੇ (Guru Sri Guru Hargobind Sahib) ਗੁਰੂ ਹਰਿਗੋਬਿੰਦ ਸਾਹਿਬ ਸਿਰਫ਼ ਬਹੁਤ ਹੀ ਛੋਟੇ  ਸਨ। ਛੋਟੀ ਉਮਰੇ ਭਾਰੀ ਜ਼ਿੰਮੇਵਾਰੀਆਂ ਨੇ ਗੁਰੂ ਸਾਹਿਬ ਅੰਦਰ ਜੀਵਨ ਜੀਣ ਦਾ ਸੰਕਲਪ ਪੈਦਾ ਕਰ ਦਿੱਤਾ। ਬਾਬਾ ਬੁੱਢਾ ਜੀ ਦੀ ਰਹਿਨੁਮਾਈ ਹੇਠ ਗੁਰੂ ਹਰਿਗੋਬਿੰਦ ਸਾਹਿਬ ਨੇ ਘੋੜ ਸਵਾਰੀ, ਨੇਜੇ ਬਾਜ਼ੀ, ਤੀਰ ਅੰਦਾਜੀ ਦੇ ਗੁਰ ਸਿੱਖਣ ਦੇ ਨਾਲ ਨਾਲ ਰਾਜਨੀਤੀ, ਅਤੇ ਰਣਨੀਤੀ ਦੀ ਸਿਖਿਆ ਵੀਬਾਬਾ ਬੁੱਢਾ ਸਾਹਿਬ ਨੇ ਦਿੱਤੀ।

ਦੋ ਤਲਵਾਰਾਂ ਕੀਤੀਆਂ ਧਾਰਨ 
ਗੁਰੂ ਅਰਜਨ ਦੇਵ ਜੀ ਜਹਾਗੀਰ ਦੇ ਕਹਿਣ ’ਤੇ ਲਾਹੌਰ ਗਏ ਤਾਂ ਗੁਰੂ ਜੀ ਨੇ ਸੰਗਤਾਂ ਨੂੰ ਕਿਹਾ ਕਿ ਉਨ੍ਹਾਂ ਪਿੱਛੋਂ ਨਾਨਕ ਦੇਵ ਜੀ ਦੀ ਗੱਦੀ ’ਤੇ ਹਰਿਗੋਬਿੰਦ ਸਾਹਿਬ ਨੂੰ ਬਿਠਾਇਆ ਜਾਵੇ। ਸੋ 25 ਮਈ 1606 ਈ. ਐਤਵਾਰ ਜੇਠ ਵਦੀ 14 ਮਿਤੀ 28 ਜੇਠ ਸੰਮਤ 1663 ਬਿ: ਨੂੰ ਬਾਬਾ ਬੁੱਢਾ ਜੀ ਨੇ ਸ੍ਰੀ ਹਰਿਗੋਬਿੰਦ ਜੀ ਨੂੰ ਗੱਦੀ ’ਤੇ ਬਿਠਾ ਕੇ ਗੁਰਿਆਈ ਦਾ ਤਿਲਕ ਦਿੱਤਾ। ਉਸ ਵੇਲੇ ਗੁਰੂ ਹਰਿਗੋਬਿੰਦ ਜੀ ਦੀ ਉਮਰ 10 ਸਾਲ, 10 ਮਹੀਨੇ ਦੇ ਕਰੀਬ ਸੀ। ਗੁਰਿਆਈ ਦੀ ਗੱਦੀ ’ਤੇ ਬੈਠਣ ਲੱਗਿਆਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਦੋ ਤਲਵਾਰਾਂ ਪਹਿਨੀਆਂ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਆਕਾਲ ਪੁਰਖ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ, ਜਿਨ੍ਹਾਂ ਵਿੱਚ ਇਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ।

ਸੰਗਤਾਂ 'ਚ ਹਰਮਨ ਪਿਆਰੇ
ਸ੍ਰੀ ਅਕਾਲ ਤਖਤ ਦੀ ਉਸਾਰੀ ਤੋਂ ਬਾਅਦ (Guru Sri Guru Hargobind Sahib) ਗੁਰੂ ਹਰਿਗੋਬਿੰਦ ਸਾਹਿਬ ਸੰਗਤਾਂ ਚ ਹਰਮਨ ਪਿਆਰੇ ਆਗੂ ਵਜੋਂ ਉਭਰੇ ਤਾਂ ਇਹ ਗੱਲ ਜਹਾਗੀਰ ਨੂੰ ਚੰਗੀ ਨਾ ਲੱਗੀ। ਸੱਤਾ ਦੇ ਨਸ਼ੇ ਵਿੱਚ ਚੂਰ ਮੁਗਲ ਸਰਕਾਰ ਨੇ 1612 ’ਚ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕਰ ਲਿਆ ਪਰ ਅੰਤ ਜਹਾਗੀਰ ਨੂੰ ਸੰਗਤਾਂ ਦੇ ਦਬਾਅ ਹੇਠ ਝੁਕਦਿਆਂ ਗੁਰੂ ਸਾਹਿਬ ਨੂੰ 52 ਰਾਜਿਆ ਸਮੇਤ ਰਿਹਾਅ ਕਰਨਾ ਪਿਆ।

ਚਾਰ ਜੰਗਾਂ ਲੜੀਆਂ
ਗੁਰੂ ਹਰਗੋਬਿੰਦ ਸਾਹਿਬ ਨੇ ਆਪਣੇ ਜੀਵਨ ਕਾਲ ਵਿੱਚ ਚਾਰ ਜੰਗਾਂ ਲੜੀਆਂ ਤੇ ਇਨ੍ਹਾਂ ਚਾਰੇ ਜੰਗਾਂ ਦੇ ਜਰਨੈਲਾਂ ਨੂੰ ਆਪਣੇ ਹੱਥੀਂ ਮੌਤ ਦੇ ਘਾਟ ਉਤਾਰਿਆ। ਇਹ ਜੰਗ ਰਾਜਸੀ ਨਾ ਹੋ ਕੇ ਧਰਮ ਯੁੱਧ ਸੀ।

Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ

1634 ਈ: ਵਿੱਚ ਸ਼ਾਹਜਹਾਂ ਦੇ ਸੈਨਾਪਤੀ ਗੁਲਾਮ ਰਸੂਲ ਖਾਂ ਅਤੇ ਮੁਖਲਿਸ ਖਾਂ ਅਤੇ ਸਿੱਖਾਂ ਵਿੱਚਕਾਰ ਲੜਾਈ ਬਾਜ਼ ਦੇ ਕਾਰਨ ਹੋਈ ਜਿਸ ਵਿੱਚ ਗੁਰੂ ਜੀ ਦੀ ਜਿੱਤ ਹੋਈ। ਇਹ ਗੁਰੂ ਜੀ ਦੀ ਸ਼ਾਹਜਹਾਂ ਨਾਲ ਪਹਿਲੀ ਲੜਾਈ ਸੀ। 1635 ਈ: ਵਿੱਚ ਪੈਂਦੇ ਖਾਂ ਨੇ ਜਲੰਧਰ ਦੇ ਸੂਬੇਦਾਰ ਨਾਲ ਰਲ ਕੇਨਵਾਬ ਨੇ ਕਾਲੇ ਖਾਂ ਦੀ ਕਮਾਨ ਹੇਠ ਕਰਤਾਰਪੁਰ 'ਚ ਜੰਗ ਲੜੀ। 

ਅੰਤਿਮ ਸਮਾਂ 
ਸਾਰੀ ਉਮਰ ਸਿੱਖ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕਰਦੇ ਰਹੇ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਅੰਤਿਮ ਦੱਸ ਸਾਲ ਕੀਰਤਪੁਰ ਸਾਹਿਬ ਵਿਖੇ ਬਤੀਤ ਕੀਤੇ। ਇਥੇ ਹੀ ਅੰਤਮ ਸਮਾਂ ਨੇੜੇ ਵੇਖ ਕੇ ਗੁਰੂ ਜੀ ਨੇ ਆਪਣੇ ਪੋਤਰੇ ਸ੍ਰੀ ਹਰਿਰਾਇ ਸਾਹਿਬ ਨੂੰ ਗੱਦੀ ਨਸ਼ੀਨ ਕਰਕੇ 1644 ਨੂੰ ਕੀਰਤਪੁਰ ਸਾਹਿਬ ਵਿਖੇ ਜੋਤੀ-ਜੋਤਿ ਸਮਾ ਗਏ।

In The Market