LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੀਵਾਲੀ ਦੀ ਰਾਤ ਅੰਮ੍ਰਿਤਸਰ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ   

5 nov 1
ਅੰਮ੍ਰਿਤਸਰ : ਇਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਤਿੰਨ ਕੱਪੜੇ ਦੀਆਂ ਦੁਕਾਨਾਂ ਉੱਤੇ ਭਿਆਨਕ ਅੱਗ ਲੱਗ ਗਈ ਅੱਗ ਦੀਆਂ ਲਪਟਾਂ ਏਨੀ ਕੁ ਭਿਆਨਕ ਸੀ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਦੇ ਵਿਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ।  ਮੌਕੇ ਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਪਹੁੰਚ ਕੇ ਪਹਿਲਾਂ ਤਾਂ ਦੁਕਾਨਾਂ ਦੇ ਸ਼ਟਰ ਤੋਡ਼ੇ ਅਤੇ ਫਿਰ ਅੱਗ ਤੇ ਕਾਬੂ ਪਾਇਆ ।
 
Also Read : ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਸੋਨੀਆ ਗਾਂਧੀ ਵਲੋਂ ਮਨਜ਼ੂਰ
 
ਉਥੇ ਹੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬਹੁਤ ਜ਼ਿਆਦਾ ਭਿਆਨਕ ਸੀ ਅਤੇ ਬੜੀ ਮੁਸ਼ਕਲ ਦੇ ਨਾਲ ਕਰੀਬ ਤੀਹ ਮਿੰਟ ਦੇ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 10 ਗੱਡੀਆਂ ਪਾਣੀ ਲਗਾ ਤੇ ਅੱਗ ਤੇ ਕਾਬੂ ਪਾਇਆ।  
 
Also Read : ਕੇਂਦਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਦਿੱਤੀ ਰਾਹਤ, 12 ਰੁਪਏ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
 
ਦਮਕਲ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਚੱਲ ਸਕਿਆ ਲੇਕਿਨ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ ਤੇ ਦੁਕਾਨਾਂ ਦੇ ਅੰਦਰ ਪਿਆ ਸਾਮਾਨ ਵੀ ਸੜ ਕੇ ਸਵਾਹ ਹੋ ਗਿਆ।  
In The Market