LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਰਬਾਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ,SGPC ਨੇ ਕਿਹਾ ਵੱਡੀ ਸਾਜਿਸ਼

amritsderblast65

Amritser Blast News: ਬੁੱਧਵਾਰ ਰਾਤ 12 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਫਿਰ ਜ਼ੋਰਦਾਰ ਤੀਜਾ ਧਮਾਕਾ ਹੋਇਆ ਹੈ। ਧਮਾਕੇ ਦਾ ਇਹ ਸਥਾਨ ਪਹਿਲੇ ਸਥਾਨ ਤੋਂ ਬਿਲਕੁਲ ਵੱਖਰਾ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਹ ਧਮਾਕਾ 12:12 ਵਜੇ ਦੇ ਕਰੀਬ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।ਪੁਲਿਸ ਨੇ ਮੌਕੇ ਤੋਂ ਧਮਾਕੇ ਦੇ ਸਬੂਤਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਵੱਲੋਂ ਕਿਸੇ ਨੂੰ ਧਮਾਕੇ ਵਾਲੀ ਥਾਂ 'ਤੇ ਜਾਣ ਦੀ ਇਜ਼ਾਜ਼ਤ ਨਹੀਂ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।  

ਮੌਕੇ ਤੇ ਮੌਜੂਦ ਸ੍ਰੀ ਦਰਬਾਰ ਸਹਿਬ ਦੇ ਮੈਨੇਜਰ ਬਿਕਰਮ ਸਿੰਘ ਨੇ ਦਸਿਆ ਕਿ ਧਮਾਕਾ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਇਆ ਹੈ। ਕਿਸੇ ਕਿਸਮ ਦਾ ਕੋਈ ਜਾਨੀ ਜਾਂ ਸ੍ਰੀ ਦਰਬਾਰ ਸਹਿਬ ਦੇ ਕੰਪਲੈਕਸ ਨੂੰ ਨੁਕਸਾਨ (Amritser Blast News) ਨਹੀਂ ਹੋਇਆ ਨਾਲ ਹੀ ਪੁਲਿਸ ਜਾਂਚ ਕਰ ਰਹੀ ਹੈ। ਇਸ ਨਾਲ ਸੰਗਤ ਵਿੱਚ ਦਹਿਸ਼ਤ ਦਾ ਮਹੌਲ ਪੈਦਾ ਹੋ ਗਿਆ ਹੈ। 

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈ੍ੱਸ ਕਾਨਫਰੰਸ ਰਾਹੀਂ ਦੱਸਿਆ ਇਨ੍ਹਾਂ ਧਮਾਕਿਆਂ ਨੂੰ ਇਕ ਵੱਡੀ ਸਾਜ਼ਿਸ਼ ਦੱਸਿਆ ਹੈ।ਉਨ੍ਹਾਂ ਨੇ ਇਸ ਨੂੰ ਸਰਕਾਰ ਦੀ ਨਾਕਾਮੀ ਦੱਸਿਆ ਹੈ ਤੇ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੋਏ ਧਮਾਕਿਆਂ(Amritser Blast News) ਨੂੰ ਸੀਰੀਅਸ ਨਹੀਂ ਲਿਆ ਗਿਆ ਜਿਸ ਕਾਰਨ ਮੁੜ ਤੀਜਾ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਨੇ ਸੰਗਤਾਂ ਨੂੰ ਨਾ ਘਬਰਾਉਣ ਲਈ ਆਖਿਆ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਧਿਕਾਰੀ ਆਈਪੀਐਸ ਅਭਿਮਨਿਊ ਰਾਣਾ, ਏਸੀਪੀ ਜੀਪੀਐਸ ਨਾਗਰਾ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਦਾ ਜਾਇਜ਼ਾ ਲੈ ਲਿਆ ਹੈ।  

In The Market